- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਯੂਰੇਨੀਅਮ ਦੀ ਦਰਾਮਦ ਤੇ ਨਹੀਂ ਲਗਾਇਆ ਜਾਵੇਗਾ ਕੋਟਾ : ਟਰੰਪ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਉਹ ਯੂਰੇਨੀਅਮ ਦੀ ਦਰਾਮਦ ‘ਤੇ ਕੋਟਾ ਨਹੀਂ ਲਗਾਉਣਗੇ। ਅਜਿਹਾ ਇਕ ਸੰਭਾਵਿਤ ਵਪਾਰ ਟਕਰਾਅ ਤੋਂ ਪਿੱਛੇ ਹਟਣ ਅਤੇ ਵਣਜ ਵਿਭਾਗ ਦੇ ਉਸ ਅੰਦਾਜ਼ੇ ਵਿਰੁੱਧ ਕੀਤਾ ਜਾ ਰਿਹਾ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਅਮਰੀਕਾ ਵਲੋਂ ਵਿਦੇਸ਼ੀ ਯੂਰੇਨੀਅਮ ਦੀ ਵਰਤੋਂ ਕਰਨਾ ਰਾਸ਼ਟਰੀ ਸੁਰੱਖਿਆ ਲਈ ਚਿੰਤਾਜਨਕ ਹੈ।
ਅਮਰੀਕੀ ਪ੍ਰਮਾਣੂ ਹਥਿਆਰਾਂ ਲਈ ਯੂਰੇਨੀਅਮ ਮਹੱਤਵਪੂਰਣ ਤੱਤ ਹਨ। ਟਰੰਪ ਨੇ ਸ਼ੁੱਕਰਵਾਰ ਨੂੰ ਜਾਰੀ ਇਕ ਬਿਆਨ ‘ਚ ਕਿਹਾ ਕਿ ਵਿਲਬਰ ਰਾਸ ਦਾ ਰਾਸ਼ਟਰੀ ਸੁਰੱਖਿਆ ਨੂੰ ਲੈ ਕੇ ਅੰਦਾਜ਼ਾ ‘ਮਹੱਤਵਪੂਰਣ ਚਿੰਤਾਵਾਂ’ ਨੂੰ ਦਰਸਾਉਂਦਾ ਹੈ। ਫਿਰ ਵੀ ਰਾਸ਼ਟਰਪਤੀ ਘਰੇਲੂ ਯੂਰੇਨੀਅਮ ਉਦਯੋਗ ਲਈ ਸੁਝਾਏ ਗਏ ਕੋਟੇ ਖਿਲਾਫ ਹਨ, ਜੋ ਦਰਾਮਦ ਨੂੰ ਸੀਮਤ ਕਰਨ ਦੀ ਗਰੰਟੀ ਦਿੰਦਾ ਹੈ। ਅਮਰੀਕੀ ਖਾਨਾਂ ਤੋਂ ਘਰੇਲੂ ਉਪਯੋਗ ਲਈ 25 ਫੀਸਦੀ ਯੂਰੇਨੀਅਮ ਦੀ ਸਪਲਾਈ ਹੁੰਦਾ ਹੈ।


