- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜਸਥਾਨ ਚ ਬੱਚਿਆਂ ਦੀ ਮੌਤ ਤੇ ਸੋਨੀਆ ਗਾਂਧੀ ਨੇ ਜਤਾਈ ਚਿੰਤਾ
ਰਾਜਸਥਾਨ ਦੇ ਕੋਟਾ ‘ਚ ਮਾਸੂਮਾ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੋਟਾ ਦੇ ਜੇ.ਕੇ.ਲੋਨ ਹਸਪਤਾਲ ‘ਚ ਬੱਚਿਆਂ ਦੀ ਮੌਤ ਦਾ ਅੰਕੜਾ ਵੱਧ ਕੇ 107 ਤੱਕ ਪਹੁੰਚ ਗਿਆ ਹੈ। ਰਾਜਸਥਾਨ ‘ਚ ਕਾਂਗਰਸ ਦੀ ਗਹਿਲੋਤ ਸਰਕਾਰ ਦੇ ਸੂਬੇ ‘ਚ ਬੱਚਿਆਂ ਦੀ ਮੌਤ ਦੇ ਵੱਧਦੇ ਅੰਕੜੇ ਤੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਚਿੰਤਾ ‘ਚ ਹੈ ਅਤੇ ਉਨ੍ਹਾਂ ਨੇ ਇਸ ਮੁੱਦੇ ‘ਤੇ ਸੀਨੀਅਰ ਨੇਤਾਵਾਂ ਦੀ ਬੈਠਕ ਬੁਲਾਈ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੂਬੇ ਦੇ ਪਾਰਟੀ ਮੁਖੀ ਅਵਿਨਾਸ਼ ਪਾਂਡੇ ਰਾਹੀਂ ਗਹਿਲੋਤ ਸਰਕਾਰ ਦੀ ਰਿਪੋਰਟ ਮੰਗੀ ਹੈ।ਸੋਨੀਆ ਗਾਂਧੀ ਦੇ ਆਦੇਸ਼ ‘ਤੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਕੋਟਾ ‘ਚ ਹਸਪਤਾਲ ਦਾ ਦੌਰਾ ਕਰਨ ਦਾ ਆਦੇਸ਼ ਦਿੱਤਾ ਸੀ। ਸੋਨੀਆ ਗਾਂਧੀ ਦੇ ਆਦੇਸ਼ ‘ਤੇ ਸਚਿਨ ਪਾਇਲਟ ਨੇ ਕੋਟਾ ਦਾ ਦੌਰਾ ਕੀਤਾ ਅਤੇ ਹਾਲਾਤਾਂ ਦਾ ਜਾਇਜ਼ਾ ਲਿਆ।


