- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜਸਥਾਨ ਰੌਇਲਜ਼ ਨੇ 7 ਵਿਕਟਾਂ ਨਾਲ ਮੈਚ ਜਿੱਤਿਆ
ਜੈਪੁਰ – ਆਈਪੀਐੱਲ ਦੇ ਖੇਡੇ ਗਏ ਮੈਚ ਵਿੱਚ ਰਾਜਸਥਾਨ ਰੌਇਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਰਾਜਸਥਾਨ ਦੀ ਟੀਮ ਨੇ 19.1 ਓਵਰਾਂ ਵਿੱਚ 161 ਦੌੜਾਂ ਦੇ ਟੀਚੇ ਨੂੰ ਤਿੰਨ ਵਿਕਟਾਂ ਗਵਾ ਕੇ ਪੂਰਾ ਕਰ ਲਿਆ। ਰੌਇਲਜ਼ ਵੱਲੋਂ ਸੰਜੂ ਸੈਮਸਨ ਨੇ ਨਾਬਾਦ 48 ਦੌੜਾਂ ਤੇ ਲੀਵਿੰਗ ਸਟੋਨ ਨੇ 44 ਦੌੜਾਂ ਦਾ ਯੋਗਦਾਨ ਦਿੱਤਾ। ਇਸ ਤੋਂ ਪਹਿਲਾਂ ਮਨੀਸ਼ ਪਾਂਡੇ ਦੇ ਅਰਧ ਸੈਂਕੜੇ ਦੀ ਬਦੌਲਤ ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਜਸਥਾਨ ਰੌਇਲਜ਼ ਖ਼ਿਲਾਫ਼ ਅੱਠ ਵਿਕਟਾਂ ’ਤੇ 160 ਦੌੜਾਂ ਬਣਾਈਆਂ। ਸਨਰਾਈਜ਼ਰਜ਼ ਦੇ ਕਪਤਾਨ ਕੇਨ ਵਿਲੀਅਮਜ਼ ਦੇ (13 ਦੌੜਾਂ) ਦੇ ਆਊਟ ਹੋਣ ਮਗਰੋਂ ਡੇਵਿਡ ਵਾਰਨਰ (32 ਗੇਂਦਾਂ ’ਤੇ 37 ਦੌੜਾਂ) ਨੇ ਮਨੀਸ਼ ਪਾਂਡੇ ਨਾਲ 75 ਦੌੜਾਂ ਦੀ ਭਾਈਵਾਲੀ ਕੀਤੀ। ਮਨੀਸ਼ ਪਾਂਡੇ ਨੇ 36 ਗੇਂਦਾਂ ਦਾ ਸਾਹਮਣਾ ਕਰਦਿਆਂ 61 ਦੌੜਾਂ ਦੀ ਪਾਰੀ ਖੇਡੀ। ਹੈਦਰਾਬਾਦ ਦੀ ਦੂਜੀ ਵਿਕਟ ਡੇਵਿਡ ਵਾਰਨਰ ਵਜੋਂ 103ਵੇਂ ਸਕੋਰ ’ਤੇ ਡਿੱਗਣ ਮਗਰੋਂ ਬਾਕੀ ਬੱਲੇਬਾਜ਼ ਟਿਕ ਕੇ ਨਹੀਂ ਖੇਡ ਸਕੇ ਅਤੇ ਇੱਕ ਅੰਤਰਾਲ ਮਗਰੋਂ ਝੜਦੇ ਗਏ। ਵਾਰਨਰ ਤੇ ਪਾਂਡੇ ਤੋਂ ਇਲਾਵਾ ਕੋਈ ਬੱਲੇਬਾਜ਼ 20 ਦੌੜਾਂ ਦੇ ਸਕੋਰ ਤੱਕ ਨਹੀਂ ਪਹੁੰਚ ਸਕਿਆ। ਰਾਜਸਥਾਨ ਦੇ ਗੇਂਦਬਾਜ਼ਾਂ ਵਿੱਚ ਸਭ ਤੋਂ ਸਫ਼ਲ ਗੇਂਦਬਾਜ਼ ਜੈਦੇਵ ਉਨਾਦਕੱਟ ਰਿਹਾ, ਜਿਸ ਨੇ 26 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਵਾਰੁਨ ਅਰੁਨ (36 ਦੌੜਾਂ ਦੇ ਕੇ ਦੋ), ਓਸ਼ਾਨ ਥੌਮਸ (28 ਦੌੜਾਂ ਦੇ ਕੇ ਦੋ) ਅਤੇ ਸ਼੍ਰੇਅਸ ਗੋਪਾਲ (30 ਦੌੜਾਂ ਦੇ ਕੇ ਦੋ) ਨੇ ਵੀ ਦੋ-ਦੋ ਸ਼ਿਕਾਰ ਕੀਤੇ।


