- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਫੇਲ ਸੌਦੇ ‘ਤੇ ਦੇਸ਼ ਪੱਧਰੀ ਅੰਦੋਲਨ ਚਲਾਏਗੀ ਕਾਂਗਰਸ : ਸੂਰਜੇਵਾਲਾ
ਨਵੀਂ ਦਿੱਲੀ—ਕਾਂਗਰਸ ਨੇ ਲੜਾਕੂ ਜਹਾਜ਼ ਰਾਫੇਲ ਦੇ ਹਜ਼ਾਰਾਂ ਕਰੋੜ ਰੁਪਇਆ ਦੇ ਸੌਦੇ ‘ਚ ਭਾਰੀ ਭ੍ਰਿਸ਼ਟਾਚਾਰ ਦਾ ਦੋਸ਼ ਲਾਉਂਦੇ ਹੋਏ ਅੱਜ ਕਿਹਾ ਕਿ ਇਸ ਦੇ ਵਿਰੁੱਧ ਦੇਸ਼ ਭਰ ‘ਚ ਅੰਦੋਲਨ ਚਲਾਇਆ ਜਾਵੇਗਾ। ਕਾਂਗਰਸ ਦੇ ਮੀਡੀਆ ਇੰਚਾਰਜ ਰਣਦੀਪ ਸਿੰਘ ਸੂਰਜੇਵਾਲਾ ਨੇ ਸ਼ਨੀਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰਧਾਨਗੀ ਵਿਚ ਕਾਂਗਰਸ ਦੇ ਜਨਰਲ ਸਕੱਤਰ, ਇੰਚਾਰਜਾਂ, ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਅਤੇ ਵਿਧਾਇਕ ਦਲ ਦੇ ਆਗੂਆਂ ਦੀ ਇਕ ਬੈਠਕ ਹੋਈ ਹੈ, ਜਿਸ ‘ਚ ਅਹਿਮ ਫੈਸਲੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਬੈਠਕ ਵਿਚ ਦੇਸ਼ ਦੇ ਸਿਆਸੀ ਹਾਲਾਤ ‘ਤੇ ਵਿਆਪਕ ਚਰਚਾ ਕੀਤੀ ਗਈ। ਸ਼੍ਰੀ ਗਾਂਧੀ ਨੇ ਬੈਠਕ ਵਿਚ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਭ੍ਰਿਸ਼ਟਾਚਾਰ ‘ਤੇ ਪਰਦਾ ਪਾ ਰਹੀ ਹੈ। ਰਾਫੇਲ ਸੌਦੇ ‘ਚ ਭ੍ਰਿਸ਼ਟਾਚਾਰ ਦੇ ਖੇਡ ਖੇਡੀ ਗਈ ਹੈ ਅਤੇ ‘ਚੌਕੀਦਾਰ’ ਹੁਣ ਭਾਈਵਾਲ ਬਣ ਗਏ ਹਨ। ਪਾਰਟੀ ਨੂੰ ਇਸ ਦੀ ਜਾਣਕਾਰੀ ਦੇਸ਼ ਨੂੰ ਦੇਣੀ ਚਾਹੀਦੀ ਹੈ ਅਤੇ ਜਨਤਾ ਨੂੰ ਇਸ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ।


