- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਹੁਲ ਗਾਂਧੀ ਦਾ ਦਾਅਵਾ-ਲੰਡਨ ਜਾਣ ਤੋਂ ਪਹਿਲਾਂ ਮਾਲਿਆ ਨੇ ਜੇਤਲੀ ਨਾਲ ਕੀਤੀ ਸੀ ਡੀਲ
ਨਵੀਂ ਦਿੱਲੀ – ਭਗੋੜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਦੇ ਦਾਅਵੇ ਨਾਲ ਰਾਜਨੀਤੀਕ ਭੂਚਾਲ ਆ ਗਿਆ ਹੈ| ਭਾਜਪਾ ਅਤੇ ਕਾਂਗਰਸ ਵਿਚ ਦੋਸ਼ ਦਾ ਸਿਲਸਿਲਾ ਜਾਰੀ ਹੈ| ਭਾਜਪਾ ਦੀ ਸਫਾਈ ਦੇ ਬਾਅਦ ਹੁਣ ਕਾਂਗਰਸ ਨੇ ਪ੍ਰੈਸ ਕਾਨਫਰੰਸ ਕਰਕੇ ਵਿੱਤ ਮੰਤਰੀ ਉਤੇ ਦੋਸ਼ ਲਗਾਇਆ ਹੈ| ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਲੰਬੇ ਬਲਾਂਗ ਲਿਖਣ ਵਾਲੇ ਜੇਤਲੀ ਇਸ ਮਾਮਲੇ ਵਿੱਚ ਝੂਠ ਬੋਲ ਰਹੇ ਹਨ| ਉਹਨਾਂ ਕੋਲ ਸਬੂਤ ਹਨ| ਉਨ੍ਹਾਂ ਨੇ ਦਾਅਵਾ ਕੀਤਾ ਕਿ ਕਾਂਗਰਸ ਦੇ ਸੀਨੀਅਰ ਨੇਤਾ ਪੀ.ਐਲ.ਪੁਨਿਆ ਨੇ 1 ਮਾਰਚ 2016 ਨੂੰ ਇਨ੍ਹਾਂ ਦੋਹਾਂ ਨੂੰ ਮਿਲਦੇ ਦੇਖਿਆ ਸੀ| ਜੇਤਲੀ ਮਾਲਿਆ ਨਾਲ 15-20 ਮਿੰਟ ਤਕ ਗੱਲਬਾਤ ਕੀਤੀ| ਰਾਹੁਲ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਜ਼ਰੂਰ ਕੋਈ ਨਾ ਕੋਈ ਡੀਲ ਹੋਈ ਸੀ| ਵਿੱਤ ਮੰਤਰੀ ਨੂੰ ਇਹ ਦੱਸ ਦੇਣਾ ਚਾਹੀਦਾ ਹੈ ਅਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ| ਉਨ੍ਹਾਂ ਨੇ ਕਿਹਾ ਕਿ ਜੇਕਰ ਮੈਂ ਗਲਤ ਹੋਇਆ ਤਾਂ ਰਾਜਨੀਤੀ ਛੱਡ ਦੇਵਾਂਗਾ ਅਤੇ ਦੋਸ਼ ਸਹੀ ਹਨ ਤਾਂ ਜੇਤਲੀ ਰਾਜਨੀਤੀ ਛੱਡ ਦੇਣ| ਕਾਂਗਰਸ ਨੇਤਾ ਪੁਨੀਆ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੇ ਦੇਸ਼ ਤੋਂ ਭੱਜਣ ਤੋਂ ਦੋ ਦਿਨ ਪਹਿਲਾਂ ਉਸ ਨਾਲ ਸੰਸਦ ਦੇ ਕੇਂਦਰੀ ਕਮਰੇ ਵਿੱਚ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਗੱਲ ਕਰਦੇ ਹੋਏ ਦੇਖਿਆ ਸੀ| ਉਹਨਾਂ ਨੇ ਦੇਖਿਆ ਕਿ ਦੋਹੇ ਖੜੇ ਹੋ ਕੇ ਗੱਲਬਾਤ ਕਰ ਰਹੇ ਹਨ| ਇਸ ਨਾਲ ਪਹਿਲਾਂ ਕੱਲ ਰਾਤ ਪੁਨੀਆ ਨੇ ਟਵੀਟ ਕਰ ਜੇਤਲੀ ਉਤੇ ਝੂਠ ਬੋਲਣ ਦਾ ਦੋਸ਼ ਲਗਾਇਆ ਸੀ| ਜ਼ਿਕਰਯੋਗ ਹੈ ਕਿ ਮਾਲਿਆ ਨੇ ਬੀਤੀ ਦਿਨੀਂ ਕਿਹਾ ਕਿ ਉਹ ਭਾਰਤ ਤੋਂ ਰਵਾਨਾ ਹੋਣ ਤੋਂ ਪਹਿਲਾਂ ਵਿੱਤ ਮੰਤਰੀ ਨੂੰ ਮਿਲਿਆ ਸੀ| ਲੰਡਨ ਵਿੱਚ ਵੈਸਟਮਿੰਸਟਰ ਮਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਹੋਣ ਲਈ ਪਹੁੰਚੇ ਮਾਲਿਆ ਨੇ ਸੰਵਾਦਦਾਤਾਵਾਂ ਨੂੰ ਦੱਸਿਆ ਕਿ ਉਸ ਨੇ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਅਤੇ ਬੈਂਕਾਂ ਦੇ ਨਾਲ ਮਾਮਲੇ ਦਾ ਨਿਪਟਾਰਾ ਕਰਨ ਦੀ ਪੇਸ਼ਕਸ਼ ਕੀਤੀ ਸੀ|


