- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਹੁਲ ਗਾਂਧੀ ਦੇ ਅਸਤੀਫੇ ਕਾਰਨ ਪਾਰਟੀ ਦੀਆਂ ਮੁਸ਼ਕਿਲਾਂ ਵਧੀਆਂ : ਖੁਰਸ਼ੀਦ
ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ ਨੇ ਪਾਰਟੀ ਦੀ ਮੌਜੂਦਾ ਸਥਿਤੀ ਨੂੰ ਦੁਖਦਾਈ ਅਤੇ ਚਿੰਤਾਜਨਕ ਦੱਸਿਆ ਹੈ| ਹਾਲਾਂਕਿ ਉਨ੍ਹਾਂ ਕਿਹਾ ਹੈ ਕਿ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਅਤੇ ਉਹ ਪਾਰਟੀ ਨੂੰ ਨਹੀਂ ਛੱਡਣਗੇ| ਖੁਰਸ਼ੀਦ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੇ ਵਾਂਗ ਨਹੀਂ ਹਨ, ਜਿਨ੍ਹਾਂ ਨੂੰ ਪਾਰਟੀ ਕੋਲੋਂ ਸਭ ਕੁਝ ਮਿਲਿਆ| ਉਨ੍ਹਾਂ ਕਿਹਾ ਕਿ ਸਾਨੂੰ ਇਹ ਜਾਣਨ ਦੀ ਲੋੜ ਹੈ ਕਿ ਅਸੀਂ ਅਜਿਹੇ ਹਾਲਾਤ ਵਿੱਚ ਕਿਉਂ ਹਾਂ| ਬਦਕਿਸਮਤੀ ਨਾਲ ਸਾਡੇ ਵਲੋਂ ਅਪੀਲ ਕਰਨ ਦੇ ਬਾਵਜੂਦ ਵੀ ਰਾਹੁਲ ਗਾਂਧੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ| ਕਾਂਗਰਸ ਨੇਤਾ ਨੇ ਕਿਹਾ ਕਿ ਅਸੀਂ ਚਾਹੁੰਦੇ ਸਾਂ ਕਿ ਰਾਹੁਲ ਇਸ ਨੂੰ ਜਾਰੀ ਰੱਖਣ ਪਰ ਇਹ ਉਨ੍ਹਾਂ ਦਾ ਫੈਸਲਾ ਸੀ ਅਤੇ ਅਸੀਂ ਇਸ ਦਾ ਸਨਮਾਨ ਕਰਦੇ ਹਾਂ| ਖੁਰਸ਼ੀਦ ਨੇ ਇਹ ਸਾਫ਼ ਕਿਹਾ ਹੈ ਕਿ ਰਾਹੁਲ ਦੇ ਅਸਤੀਫ਼ੇ ਨਾਲ ਪਾਰਟੀ ਵਿੱਚ ਖਾਲੀਪਨ ਦੀ ਸਥਿਤੀ ਪੈਦਾ ਹੋ ਗਈ ਹੈ| ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਪ੍ਰਧਾਨ ਦੇ ਅਹੁਦੇ ਤੇ ਰਹਿੰਦੇ ਤੇ ਪਾਰਟੀ ਦੀ ਅਗਵਾਈ ਕਰਦੇ ਤਾਂ ਅਸੀਂ ਹਾਰ ਦਾ ਬਿਹਤਰ ਮੁਲਾਂਕਣ ਕਰ ਸਕਦੇ ਸੀ ਅਤੇ ਆਉਣ ਵਾਲੀਆਂ ਚੁਣੌਤੀਆਂ ਦਾ ਬਿਹਤਰ ਸਾਹਮਣਾ ਕਰ ਸਕਦੇ ਸੀ|


