- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਹੁਲ ਗਾਂਧੀ ਨੇ ਅਮੇਠੀ ਤੋਂ ਮੰਨੀ ਹਾਰ-ਸਮ੍ਰਿਤੀ ਨੂੰ ਮੁਬਾਰਕਾਂ
ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਪ੍ਰੈਸ ਕਾਨਫਰੰਸ ਚ ਅਮੇਠੀ ਲੋਕ ਸਭਾ ਸੀਟ ਤੋਂ ਆਪਣੀ ਹਾਰ ਮੰਨ ਲਈ ਹੈ। ਰਾਹੁਲ ਗਾਂਧੀ ਨੇ ਅਮੇਠੀ ਤੋਂ ਆਪਣੀ ਹਾਰ ਕਬੂਲੀ ਅੇਤ ਸਮ੍ਰਿਤੀ ਇਰਾਨੀ ਦੀ ਜਿੱਤ ਤੇ ਵਧਾਈਆਂ ਦਿੱਤੀਆਂ।ਖਾਸ ਗੱਲ ਹੈ ਕਿ ਅਮੇਠੀ ਸੀਟ ਤੋਂ ਹਾਰ-ਜਿੱਤ ਦੇ ਰਵਾਇਤੀ ਐਲਾਨ ਤੋਂ ਪਹਿਲਾਂ ਹੀ ਰਾਹੁਲ ਗਾਂਧੀ ਨੇ ਖੁੱਦ ਹਾਰ ਮੰਨ ਲਈ ਹੈ। ਦਰਅਸਲ, ਰਾਹੁਲ ਗਾਂਧੀ ਅਮੇਠੀ ਲੋਕ ਸਭੀ ਸੀਟ ਤੋਂ ਸਮ੍ਰਿਤੀ ਇਰਾਨੀ ਤੋਂ ਕਾਫੀ ਪਿੱਛੇ ਚੱਲ ਰਹੇ ਹਨ। ਹਾਲਾਂਕਿ ਉਹ ਵਾਇਨਾਡ ਸੀਟ ਤੋਂ ਅੱਗੇ ਚੱਲ ਰਹੇ ਹਨ, ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਚ ਭਾਜਪਾ ਨੂੰ ਭਾਰੀ ਜਿੱਤ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਡੀ ਜੰਗ ਵਿਚਾਰਧਾਰਾ ਦੀ ਹੈ।ਅਮੇਠੀ ਕਾਂਗਰਸ ਪਰਿਵਾਰ ਦੀ ਰਵਾਇਤੀ ਸੀਟ ਚ ਸ਼ਾਮਲ ਹੈ। ਅਮੇਠੀ ਲੋਕ ਸਭਾ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਹੈ। ਪਿਛਲੀ ਵਾਰ ਵਾਂਗ ਹੀ ਇਸ ਵਾਰ ਵੀ ਰਾਹੁਲ ਗਾਂਧੀ ਦਾ ਮੁਕਾਬਲਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨਾਲ ਹੈ। ਭਾਜਪਾ ਨੇ ਇਕ ਵਾਰ ਮੁੜ ਤੋਂ ਸਮ੍ਰਿਤੀ ਇਰਾਨੀ ਨੂੰ ਰਾਹੁਲ ਗਾਂਧੀ ਖਿਲਾਫ ਮੈਦਾਨ ਚ ਉਤਾਰਿਆ ਹੈ।


