- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰੰਧਾਵਾ ਤੇ ਚੰਨੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ
ਸਰਕਲ ਸਟਾਈਲ ਕਬੱਡੀ ਦਾ ਕੌਮਾਂਤਰੀ ਤੇ ਰਾਜ ਪੱਧਰੀ ਕੱਪ ਕਰਵਾਇਆ ਜਾਵੇਗਾ
ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਤਿੰਨ ਮੰਤਰੀਆਂ ਦੀ ਅਗਵਾਈ ਹੇਠ ਬਣਾਈ ਕਮੇਟੀ ਵੱਲੋਂ ਅੱਜ ਪੰਜਾਬ ਭਵਨ ਵਿਖੇ ਉਚ ਪੱਧਰੀ ਮੀਟਿੰਗ ਕੀਤੀ ਗਈ। ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਤੇ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਾਰੇ ਕੰਮਾਂ ਦੀ ਪ੍ਰਗਟੀ ਰਿਪੋਰਟ ਦੇਖੀ ਗਈ।ਮੀਟਿੰਗ ਉਪਰੰਤ ਪ੍ਰੈਸ ਨੂੰ ਵੇਰਵੇ ਦਿੰਦਿਆਂ ਦੋਵੇਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਲ ਸਟਾਈਲ ਕਬੱਡੀ ਦਾ ਕੌਮਾਂਤਰੀ ਤੇ ਰਾਜ ਪੱਧਰ ਕੱਪ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਕੌਮਾਂਤਰੀ ਕਬੱਡੀ ਕੱਪ ਲਈ ਵੱਖ-ਵੱਖ ਮੁਲਕਾਂ ਦੀਆਂ ਟੀਮਾਂ ਨੂੰ ਹਿੱਸਾ ਲੈਣ ਲਈ ਸੱਦਾ ਦਿੱਤਾ ਜਾਵੇਗਾ ਜਦੋਂ ਕਿ ਰਾਜ ਪੱਧਰੀ ਕੱਪ ਵਿੱਚ ਸਾਰੇ ਜ਼ਿਲਿਆਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਉਨਾਂ ਅੱਗੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਨੈਸ਼ਨਲ ਇੰਸਟੀਚਿਊਟ ਆਫ ਇੰਟਰਫੇਥ ਸਟੱਡੀਜ਼ ਬਣਾਇਆ ਜਾਵੇਗਾ ਜਿਸ ਦੀ ਲਾਗਤ 482 ਕਰੋੜ ਆਵੇਗੀ। ਵਿਸ਼ਵ ਪੱਧਰੀ ਮਿਆਰ ਦੇ ਬਣਨ ਵਾਲੇ ਇਸ ਇੰਸਟੀਚਿਊਟ ਨੂੰ ਸ਼ੁਰੂ ਕਰਨ ਦਾ ਕੰਮ ਅੰਤਿਮ ਪੜਾਅ ਉਤੇ ਹੈ। ਇਸ ਦੇ ਨਾਲ ਹੀ ਉਨਾਂ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਨਵੇਂ ਬਣਾਏ ਬੇਬੇ ਨਾਨਕੀ ਗਰਲਜ਼ ਕਾਲਜ ਵਿਖੇ ਮੌਜੂਦਾ ਸੈਸ਼ਨ 2019-20 ਲਈ ਦਾਖਲੇ ਸ਼ੁਰੂ ਹੋ ਗਏ ਹਨ। ਸ. ਰੰਧਾਵਾ ਤੇ ਸ. ਚੰਨੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਭਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 70 ਪਿੰਡਾਂ ਦੀ ਨੁਹਾਰ ਬਦਲਣ ਲਈ 550ਵੇਂ ਗੁਰਪੁਰਬ ਮੌਕੇ ਹਰ ਪਿੰਡ ਨੂੰ ਇਕ ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਨਾਂ ਪਵਿੱਤਰ ਪਿੰਡਾਂ ਵਿੱਚ ਵਿਕਾਸ ਕਾਰਜ ਜ਼ੋਰਾਂ ਉਤੇ ਚੱਲ ਰਹੇ ਹਨ ਅਤੇ 30 ਸਤੰਬਰ ਤੱਕ ਇਹ ਕੰਮ ਹਰ ਹੀਲੇ ਮੁਕੰਮਲ ਕਰ ਲਏ ਜਾਣਗੇ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਪੂਰੀ ਸਫਲਤਾ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਸੂਬੇ ਦੇ ਪਿੰਡਾਂ ਵਿੱਚ 31 ਲੱਖ ਬੂਟੇ ਲਗਾਏ ਜਾ ਚੁੱਕੇ ਹਨ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਹਰਪ੍ਰਤਾਪ ਸਿੰਘ ਅਜਨਾਲਾ, ਕੁਲਜੀਤ ਸਿੰਘ ਨਾਗਰਾ, ਬਲਵਿੰਦਰ ਸਿੰਘ ਲਾਡੀ (ਸਾਰੇ ਵਿਧਾਇਕ), ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ ਖੇਡਾਂ ਸੰਜੇ ਕੁਮਾਰ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਏ.ਵੇਨੂੰ ਪ੍ਰਸ਼ਾਦ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਸੀਮਾ ਜੈਨ, ਪ੍ਰਮੁੱਖ ਸਕੱਤਰ ਸਿਹਤ ਅਨੁਰਾਗ ਅੱਗਰਵਾਲ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ ਸ਼ਿਵਾ ਪ੍ਰਸਾਦ, ਪ੍ਰਮੁੱਖ ਸਕੱਤਰ ਸੱਭਿਆਚਾਰ ਤੇ ਸੈਰ ਸਪਾਟਾ ਸ੍ਰੀ ਵਿਕਾਸ ਪ੍ਰਤਾਪ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸਕੱਤਰ ਸੂਚਨਾ ਤੇ ਲੋਕ ਸੰਪਰਕ ਗੁਰਕਿਰਤ ਕਿਰਪਾਲ ਸਿੰਘ, ਸਕੱਤਰ ਲੋਕ ਨਿਰਮਾਣ ਹੁਸਨ ਲਾਲ, ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਬੀ.ਐਸ.ਘੁੰਮਣ, ਏ.ਡੀ.ਜੀ.ਪੀ. ਈਸ਼ਵਰ ਸਿੰਘ, ਡਾਇਰੈਕਟਰ ਸੱਭਿਆਚਾਰ ਤੇ ਸੈਰ ਸਪਾਟਾ ਸ੍ਰੀ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਮੁਹੰਮਦ ਤਈਅਬ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਜਸਕਰਨ ਸਿੰਘ, ਕਪੂਰਥਲਾ ਦੇ ਡਿਪਟੀ ਕਮਿਸ਼ਨਰ ਇੰਜ. ਡੀ.ਪੀ.ਐਸ.ਖਰਬੰਦਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


