- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਨੇ ਮਈ ਮਹੀਨੇ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ `ਚ 18 ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਕੀਤਾ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਈ ਮਹੀਨੇ ਵਿੱਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ ਦੇ 12 ਮਾਮਲਿਆਂ ਵਿੱਚ 18 ਸਰਕਾਰੀ ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਸ ਵਿਚ ਪੁਲਿਸ, ਮਾਈਨਿੰਗ ਅਤੇ ਸਿਹਤ ਵਿਭਾਗ ਦੇ 3-3 ਕਰਮਚਾਰੀ ਸ਼ਾਮਲ ਹਨ।ਚੀਫ਼ ਡਾਇਰੈਕਟਰ-ਕਮ-ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਬਿਊਰੋ ਨੇ ਇਸ ਅਰਸੇ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਦਰਮਿਆਨ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਠੋਸ ਕੋਸ਼ਿਸ਼ਾਂ ਕੀਤੀਆਂ ਹਨ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਮਈ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਵੱਲੋਂ 13 ਮੁਕੱਦਮਿਆਂ ਚ ਚਲਾਨ ਦਾਖਲ ਕੀਤੇ ਗਏ। ਇਸ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਪੂਰੀ ਡੂੰਘਾਈ ਨਾਲ ਜਾਂਚ ਲਈ 5 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਵਿਜੀਲੈਂਸ ਪੜਤਾਲਾਂ ਦੇ ਆਧਾਰਤੇ 8 ਨਵੇਂ ਮੁਕੱਦਮੇ ਵੀ ਦਰਜ ਕੀਤੇ ਗਏ ਹਨ।


