- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਅੱਜ ਪੁਲਿਸ ਚੌਂਕੀ ਰੋਹੜ ਜਗੀਰ, ਜਿਲਾ ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਦਰਸ਼ਨ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਲਖਮੀ ਚੰਦ ਵਾਸੀ ਪਿੰਡ ਬੱਡ ਮੋਹਰ, ਜਿਲਾ ਪਟਿਆਲਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵਲੋਂ ਉਸ ਨੂੰ ਆਪਦੀ ਜਮੀਨ ਵਿਚ ਹੀ ਝੌਨੇ ਦੀ ਪਰਾਲੀ ਨੂੰ ਸਟੋਰ ਕਰਨ ਅਤੇ ਅੱਗੇ ਵੇਚਣ ਦੀ ਇਜਾਜਤ ਦੇਣ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੀ ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਐਸ.ਏ.ਐਸ ਨਗਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


