- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਬਿਊਰੋ ਵੱਲੋਂ ਮਿਲਾਵਟ ਰੋਕਣ ਲਈ ਸਿਹਤ ਅਧਿਕਾਰੀਆਂ ਨਾਲ ਮਿਲ ਕੇ ਮਿਠਾਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ
ਮਿਲਾਵਟਖੋਰੀ ਦੇ ਦੋਸ਼ੀਆਂ ਵਿਰੁੱਧ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਹੋਵੇਗੀ ਕਾਰਵਾਈ : ਉਪਲ
ਚੰਡੀਗੜ – ਮਿਠਾਈ ਅਤੇ ਖਾਣ ਵਾਲੇ ਪਦਾਰਥਾਂ ਵਿਚ ਹੋ ਰਹੀ ਮਿਲਾਵਟ ਨੂੰ ਰੋਕਣ ਲਈ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਭਰ ਵਿਚ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਮਿਠਾਈ ਵਾਲੀਆਂ ਦੁਕਾਨਾਂ ਉਪਰ ਸਿਹਤ ਅਤੇ ਖੁਰਾਕ ਸੁਰੱਖਿਆ ਅਫਸਰਾਂ ਦੇ ਸਹਿਯੋਗ ਨਾਲ ਅਚਨਚੇਤ ਸਾਂਝੀ ਚੈਕਿੰਗ ਕੀਤੀ ਅਤੇ ਖੁਰਾਕੀ ਵਸਤਾਂ ਦੇ ਨਮੂਨੇ ਇਕੱਠੇ ਕੀਤੇ। ਖੁਲਾਸਾ ਕਰਦਿਆਂ ਚੀਫ ਡਾਇਰੈਕਟਰ ਕਮ ਏਡੀਜੀਪੀ ਵਿਜੀਲੈਂਸ ਬਿਊਰੋ ਬੀ.ਕੇ. ਉਪਲ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਅੱਜ ਸਿਹਤ ਅਧਿਕਾਰੀਆਂ ਅਤੇ ਖੁਰਾਕ ਸੁਰੱਖਿਆ ਅਧਿਕਾਰੀਆਂ ਨਾਲ ਮਿਲ ਕੇ ਮਿਠਾਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਖੋਆ, ਚਮਚੰਮ, ਕਲਾਕੰਦ, ਗੁਲਾਬ ਜਾਮਨ, ਬਰਫੀ, ਲੱਡੂ, ਪੈਟੀਜ਼ ਅਤੇ ਪਨੀਰ ਵਰਗੀਆਂ ਵਸਤਾਂ ਦੇ ਨਮੂਨੇ ਇਕੱਠੇ ਕੀਤੇ।ਉਨਾਂ ਕਿਹਾ ਕਿ ਮਿਠਾਈ ਦੀਆਂ ਦੁਕਾਨਾਂ ਤੋਂ ਇਕੱਤਰ ਕੀਤੇ ਨਮੂਨੇ ਰਾਜ ਦੇ ਖੁਰਾਕ ਪਰਖ ਪ੍ਰਯੋਗਸ਼ਾਲਾ ਵਿਚ ਪਰਖ ਲਈ ਭੇਜੇ ਜਾਣਗੇ। ਉਨਾਂ ਕਿਹਾ ਕਿ ਜਿਹੜੇ ਲੋਕ ਖਾਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਦੇ ਦੋਸ਼ੀ ਪਾਏ ਗਏ ਉਨਾਂ ਵਿਰੁੱਧ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਉੱਪਲ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦਾ ਸਾਰਾ ਸਟਾਫ ਤਿਉਹਾਰਾਂ ਦੇ ਮੌਸਮ ਦੌਰਾਨ ਮਿਠਾਈ ਦੀਆਂ ਦੁਕਾਨਾਂ ਵਿਚ ਹੁੰਦੀ ਮਿਲਾਵਟ ਨੂੰ ਰੋਕਣ ਲਈ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ।


