ਵਿਜੀਲੈਂਸ ਵਲੋਂ 50,000/- ਰੁਪਏ ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਸਦਰ ਥਾਣਾ ਪੱਟੀ ਵਿਖੇ ਤਾਇਨਾਤ ਇਕ ਹੌਲਦਾਰ ਬਲਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਵਾਸੀ ਟੀਚਰ ਕਲੋਨੀ, ਫਰੀਦਕੋਟ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੇ ਭਰਾ ਨੂੰ ਨਸ਼ਾ ਤਸਕਰੀ ਕੇਸ ਵਿਚ ਉਸ ਵਿਰੁੱਧ ਕਾਰਵਾਈ ਨਾ ਕਰਨ ਦੇ ਇਵਜ਼ ਵਿਚ ਉਕਤ ਹੌਲਦਾਰ ਵਲੋਂ 1 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 50,000 ਰੁਪਏ ਵਿਚ ਤੈਅ ਹੋਇਆ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਹੌਲਦਾਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

VIA PUNJAB