- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵਲੋਂ ਪੰਜਾਬ ਰੋਡਵੇਜ਼ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ : ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਪੰਜਾਬ ਰੋਡਵੇਜ਼ ਸ਼੍ਰੀ ਮੁਕਤਸਰ ਸਾਹਿਬ ਦੇ ਡਿੱਪੂ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪੰਜਾਬ ਰੋਡਵੇਜ਼ ਦੇ ਸ਼੍ਰੀ ਮੁਕਤਸਰ ਸਾਹਿਬ ਡਿੱਪੂ ਵਿਖੇ ਤਾਇਨਾਤ ਕਲਰਕ ਪ੍ਰੀਤਜਤਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਜਤਿੰਦਰ ਸਿੰਘ, ਡਰਾਇਵਰ ਪੰਜਾਬ ਰੋਡਵੇਜ ਸ਼੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਕਲਰਕ ਵਲੋਂ ਉਸ ਦੀ ਡਿਊਟੀ ਵਾਲਵੋ ਬੱਸ ਰੂਟ ਉਤੇ ਹੀ ਰੱਖਣ ਬਦਲੇ 3500 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3500 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


