- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਾਇਬ ਤਹਿਸੀਲਦਾਰ ਦੇ ਰੀਡਰ ਨੂੰ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਨਥਾਣਾ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਦੇ ਰੀਡਰ ਜਸਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਭਗਵਾਨ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਂੲਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਰੀਡਰ ਵਲੋਂ ਉਸ ਨੂੰ ਜਮੀਨ ਦਾ ਕਬਜਾ ਦਿਵਾਉਣ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ ਗਿਆ। ਉਨਾ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਬਠਿੰਡਾ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


