- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਸ਼ਵ ਕੱਪ ਤੋਂ ਪਹਿਲਾਂ ਹਰ ਮੈਚ ਇਕ ਸਬਕ : ਰਾਹੁਲ
ਭਾਰਤੀ ਓਪਨਰ ਲੋਕੇਸ਼ ਰਾਹੁਲ ਦਾ ਮੰਨਣਾ ਹੈ ਕਿ ਆਸਟਰੇਲੀਆ ਵਿਚ ਸਾਲ 2020 ਵਿਚ ਹੋਣ ਵਾਲੇ ਆਈ. ਸੀ. ਸੀ. ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਹਰ ਮੁਕਾਬਲਾ ਇਕ ਸਬਕ ਦੀ ਤਰ੍ਹਾਂ ਹੈ। ਭਾਰਤ ਨੇ ਮੁੰਬਈ ਦੇ ਵਾਨਖੇੜੇ ਮੈਦਾਨ ‘ਤੇ ਵੈਸਟਇੰਡੀਜ਼ ਵਿਰੁੱਧ ਫੈਸਲਾਕੁੰਨ ਮੈਚ ਬੁੱਧਵਾਰ ਨੂੰ 67 ਦੌੜਾਂ ਨਾਲ ਜਿੱਤ ਕੇ ਸੀਰੀਜ਼ 2-1 ਨਾਲ ਆਪਣੇ ਨਾਂ ਕਰ ਲਈ। ਇਸ ਮੈਚ ਵਿਚ 91 ਦੌੜਾਂ ਦੀ ਪਾਰੀ ਲਈ ਰਾਹੁਲ ਨੂੰ ‘ਮੈਨ ਆਫ ਦਿ ਮੈਚ’ ਚੁਣਿਆ ਗਿਆ।ਮੈਚ ਤੋਂ ਬਾਅਦ ਓਪਨਿੰਗ ਬੱਲੇਬਾਜ਼ ਨੇ ਕਿਹਾ ਕਿ ਵਿਸ਼ਵ ਕੱਪ ਤੋਂ ਪਹਿਲਾਂ ਉਸਦੇ ਲਈ ਹਰ ਮੈਚ ਇਕ ਸਬਕ ਦੀ ਤਰ੍ਹਾਂ ਹੈ ਤੇ ਉਹ ਸੀਰੀਜ਼ ਵਿਚ ਆਪਣਾ ਯੋਗਦਾਨ ਦੇ ਕੇ ਕਾਫੀ ਖੁਸ਼ ਹੈ। ਰਾਹੁਲ ਨੇ ਕਿਹਾ, ”ਇਸ ਮੈਚ ਵਿਚ ਵਿਰਾਟ ਤੇ ਰੋਹਿਤ ਦੋਵੇਂ ਹੀ ਹਮਲਾਵਰ ਮੂਡ ਵਿਚ ਖੇਡਣ ਉਤਰੇ ਸੀ। ਮੈਂ ਬਹੁਤ ਖੁਸ਼ ਹਾਂ ਕਿ ਅਸੀਂ ਸੀਰੀਜ਼ ਜਿੱਤ ਲਈ।


