- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵੇਨੇਜ਼ੁਏਲਾ ਵਿੱਚ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ
ਕਾਰਾਕਾਸ – ਵੇਨੇਜ਼ੁਏਲਾ ਦੇ ਉਤਰੀ ਤੱਟ ਉਤੇ ਬੀਤੇ ਦਿਨੀਂ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ| ਅਮਰੀਕੀ ਭੂ ਸਰਵੇਖਣ ਵਿਭਾਗ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ਉਤੇ 6.7 ਮਾਪੀ ਗਈ ਤੇ ਫਿਰ 7.0 ਦਰਜ ਕੀਤੀ ਅਤੇ ਇਸ ਦਾ ਕੇਂਦਰ ਕਾਰੂਪਾਨੋ ਸ਼ਹਿਰ ਦੇ ਨਜ਼ਦੀਕ ਸੀ| ਇਹ ਗਰੀਬ ਮਛੇਰਿਆਂ ਦਾ ਖੇਤਰ ਹੈ ਅਤੇ ਇਸ ਦੇ ਪੂਰਬ ਵਿੱਚ ਕੋਲੰਬੀਆ, ਤ੍ਰਿਨੀਦਾਦ ਤੇ ਟੋਬੈਗੋ ਅਤੇ ਸੇਂਟ ਲੁਸੀਆ ਵਰਗੇ ਦੇਸ਼ ਹਨ| ਸਥਾਨਕ ਲੋਕਾਂ ਨੇ ਦੱਸਿਆ ਕਿ ਭੂਚਾਲ ਕਾਰਨ ਰਾਜਧਾਨੀ ਕਾਰਾਕਾਸ ਤੋਂ ਕਾਫ਼ੀ ਦੂਰੀ ਉਤੇ ਇਮਾਰਤਾਂ ਹਿੱਲਦੀਆਂ ਦੇਖੀਆਂ ਗਈਆਂ| ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ|


