- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵ੍ਹਾਈਟ ਹਾਊਸ ਨੂੰ ਮਿਲਿਆ H-1B ਵੀਜ਼ਾ ਦੀਆਂ ਕੁਝ ਸ਼੍ਰੇਣੀਆਂ ਖਤਮ ਕਰਨ ਦਾ ਪ੍ਰਸਤਾਵ
ਵਾਸ਼ਿੰਗਟਨ – ਵ੍ਹਾਈਟ ਹਾਊਸ ਨੂੰ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਦੇ ਕੰਮ ਕਰਨ ਦੇ ਅਧਿਕਾਰ ਨੂੰ ਖਤਮ ਕਰਨ ਲਈ ਮੌਜੂਦਾ ਨਿਯਮਾਂ ‘ਚ ਬਦਲਾਅ ਕਰਨ ਦਾ ਰਸਮੀ ਰੂਪ ਨਾਲ ਪ੍ਰਸਤਾਵ ਮਿਲਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਕਦਮ ਐਚ-1ਬੀ ਵੀਜ਼ਾ ਧਾਰਕਾਂ ਦੇ 90,000 ਤੋਂ ਜ਼ਿਆਦਾ ਜੀਵਨਸਾਥੀਆਂ ਨੂੰ ਪ੍ਰਭਾਵਿਤ ਕਰੇਗਾ। ਇਨ੍ਹਾਂ ਵਿਚ ਵੱਡੀ ਸੰਖਿਆ ਭਾਰਤੀਆਂ ਦੀ ਹੈ। ਗ੍ਰਹਿ ਸੁਰੱਖਿਆ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਪ੍ਰਸਤਾਵ ਭੇਜਿਆ ਸੀ। ਹੁਣ ਵ੍ਹਾਈਟ ਹਾਊਸ ਨੇ ਇਹ ‘ਤੇ ਅੰਤਿਮ ਫੈਸਲਾ ਲੈਣਾ ਹੈ। ਇਸਦੇ ਬਾਅਦ ਹੀ ਇਸ ਸੰਬੰਧ ਵਿਚ ਕੋਈ ਰਸਮੀ ਕਾਨੂੰਨ ਜਾਰੀ ਕੀਤਾ ਜਾ ਸਕੇਗਾ ਅਤੇ ਗ੍ਰਹਿ ਸੁਰੱਖਿਆ ਇਕ ਸੰਘੀ ਅਦਾਲਤ ਨੂੰ ਇਸ ਸੰਬੰਧ ਵਿਚ ਸੂਚਿਤ ਕਰ ਸਕਦਾ ਹੈ, ਜਿਥੇ ਪਹਿਲਾਂ ਤੋਂ ਹੀ ਇਸ ਮੁੱਦੇ ‘ਤੇ ਇਕ ਮੁਕੱਦਮਾ ਚਲ ਰਿਹਾ ਹੈ। ਵ੍ਹਾਈਟ ਹਾਊਸ ਆਖਰੀ ਫੈਸਲਾ ਲੈਣ ਤੋਂ ਪਹਿਲਾਂ ਪ੍ਰਸਤਾਵਤ ਨਿਯਮ ਅਤੇ ਕਾਨੂੰਨ ਦੀ ਸਮੀਖਿਆ ਕਰ ਸਕਦਾ ਹੈ। ਇਸ ਲਈ ਉਹ ਵੱਖ-ਵੱਖ ਏਜੰਸੀਆਂ ਨਾਲ ਇਸ ਸੰਬੰਧ ਵਿਚ ਰਾਏ ਲੈ ਸਕਦਾ ਹੈ।


