- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਹੀਦ ਮੋਹਿਤ ਗਰਗ ਦਾ ਸਮਾਣਾ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਸਮਾਣਾ – ਭਾਰਤੀ ਹਵਾਈ ਫ਼ੌਜ ਦੇ ਏ.ਐੱਨ-32 ਜਹਾਜ਼ ਹਾਦਸੇ ‘ਚ ਸ਼ਹੀਦ ਹੋਏ ਸਮਾਣਾ ਦੇ ਲੈਫਟੀਨੈਂਟ ਮੋਹਿਤ ਗਰਗ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਘਰ ਪਹੁੰਚ ਗਈ ਸੀ, ਜਿਸ ਤੋਂ ਬਾਅਦ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ ਹੈ। ਉਨ੍ਹਾਂ ਦੇ ਅੰਤਿਮ ਸਸਕਾਰ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਿਰਕਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ, ਜਿਸ ਬਾਅਦ ਸਭ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਈਆਂ ਗਈਆਂ। ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ‘ਚ ਫ਼ੌਜੀ ਅਧਿਕਾਰੀ ਤੇ ਜਵਾਨ ਉੱਥੇ ਮੌਜੂਦ ਸਨ,।ਇਸ ਦੌਰਾਨ ਹਵਾਈ ਫ਼ੌਜ ਦੇ ਅਧਿਕਾਰੀਆਂ ਨੇ ਸ਼ਹੀਦ ਫਲਾਇੰਗ ਲੈਫਟੀਨੈਂਟ ਮੋਹਿਤ ਗਰਗ ਦੀ ਧਰਮ ਪਤਨੀ ਨੂੰ ਕੌਮੀ ਝੰਡਾ ਤੇ ਸ਼ਹੀਦ ਦੀ ਕੈਪ ਸਪੁਰਦ ਕੀਤੀ। ਜ਼ਿਕਰਯੋਗ ਹੈ ਕਿ ਭਾਰਤੀ ਹਵਾਈ ਫੌਜ ਦੇ ਲਾਪਤਾ ਏ.ਐੱਨ.- 32 ਜਹਾਜ਼ ਹਾਦਸੇ ‘ਚ ਸਮਾਣਾ ਦਾ ਮੋਹਿਤ ਕੁਮਾਰ ਵੀ ਸ਼ਹੀਦ ਹੋ ਗਿਆ ਸੀ। ਐੱਨ.ਡੀ.ਏ. ਦੀ ਹੋਈ ਚੋਣ ‘ਚ ਕਰੀਬ 13 ਸਾਲ ਭਾਰਤੀ ਹਵਾਈ ਫੌਜ ‘ਚ ਬਤੌਰ ਫਲਾਇੰਗ ਲੈਫ਼ਟੀਨੈਂਟ ਵਜੋਂ ਸੇਵਾਵਾਂ ਨਿਭਾਅ ਰਿਹਾ ਮੋਹਿਤ ਕੁਮਾਰ ਏ.ਐੱਨ.-32 ਜਹਾਜ਼ ਦੇ ਚਾਲਕ ਮੈਂਬਰਾਂ ‘ਚ ਸ਼ਾਮਿਲ ਸੀ। ਮੋਹਿਤ ਕੁਮਾਰ ਦਾ ਵਿਆਹ ਇੱਕ ਸਾਲ ਪਹਿਲਾਂ ਜਲੰਧਰ ਦੀ ਰਹਿਣ ਵਾਲੀ ਆਸਥਾ ਨਾਮੀ ਲੜਕੀ ਨਾਲ ਹੋਇਆ ਸੀ, ਜੋ ਕਿ ਆਸਾਮ ਵਿਖੇ ਇੱਕ ਬੈਂਕ ‘ਚ ਕੰਮ ਕਰਦੀ ਹੈ। ਜ਼ਿਕਰਯੋਗ ਹੈ ਕਿ ਬੀਤੀ 3 ਜੂਨ ਨੂੰ ਏ.ਐੱਨ.-32 ਜਹਾਜ਼ ਨੇ ਆਸਾਮ ਦੇ ਜੋਰਹਾਟ ਤੋਂ ਅਰੁਣਾਚਲ ਪ੍ਰਦੇਸ਼ ਲਈ ਉਡਾਣ ਭਰੀ ਸੀ।ਇਹ ਜਹਾਜ਼ ਉਡਾਣ ਭਰਨ ਦੇ ਕੁਝ ਸਮੇਂ ਬਾਅਦ ਹੀ ਲਾਪਤਾ ਹੋ ਗਿਆ ਸੀ।।ਜਿਸ ਤੋਂ ਬਾਅਦ ਭਾਰਤੀ ਹਵਾਈ ਫੌਜ ਦੇ ਲਾਪਤਾ ਏ.ਐੱਨ.- 32 ਜਹਾਜ਼ ਦਾ ਕੁਝ ਮਲਬਾ ਬੀਤੇ ਦਿਨੀਂ ਸਰਚ ਆਪਰੇਸ਼ਨ ਦੌਰਾਨ ਅਰੁਣਾਚਲ ਪ੍ਰਦੇਸ਼ ਦੇ ਲਿਪੋ ਦੇ ਉੱਤਰ ‘ਚੋਂ ਮਿਲਿਆ।


