- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਾਸ਼ਤਰੀ ਨੂੰ ਕੋਚ ਦੇ ਅਹੁਦੇ ਤੋਂ ਹਟਾਉਣ ਦੇ ਪੱਖ ‘ਚ ਚੇਤਨ ਚੌਹਾਨ
ਨਵੀਂ ਦਿੱਲੀ – ਸਾਬਕਾ ਟੈਸਟ ਕ੍ਰਿਕਟਰ ਚੇਤਨ ਚੌਹਾਨ ਨੇ ਇੰਗਲੈਂਡ ‘ਚ ਟੈਸਟ ਸੀਰੀਜ਼ ‘ਚ ਭਾਰਤ ਨੂੰ ਮਿਲੀ 1-4 ਦੀ ਹਾਰ ਲਈ ਐਤਵਾਰ ਨੂੰ ਭਾਰਤੀ ਟੀਮ ਦੇ ਮੁੱਖ ਕੋਚ ਰਵੀ ਸ਼ਾਸ਼ਤਰੀ ਨੂੰ ਜ਼ਿੰਮੇਵਾਰ ਦੱਸਦਿਆ ਹੋਇਆ ਉਸ ਨੂੰ ਨਵੰਬਰ ‘ਚ ਆਸਟਰੇਲੀਆ ਦੌਰੇ ਤੋਂ ਪਹਿਲਾਂ ਇਸ ਨੂੰ ਅਹੁਦੇ ਤੋਂ ਹਟਾ ਦੇਣਾ ਚਾਹੀਦਾ। ਉਤਰ ਪ੍ਰਦੇਸ਼ ਦੇ ਖੇਡ ਮੰਤਰੀ ਸਾਬਕਾ ਕ੍ਰਿਕਟਰਾਂ ਵਲੋਂ ਸ਼ਾਸ਼ਤਰੀ ਨੂੰ ਕੋਚ ਅਹੁਦੇ ਤੋਂ ਹਟਾਉਣ ਦੀ ਮੰਗ ‘ਤੇ ਸਹਿਮਤ ਹਨ। ਉਨ੍ਹਾਂ ਨੇ ਕਿਹਾ ਕਿ ਰਵੀ ਸ਼ਾਸ਼ਤਰੀ ਨੂੰ ਆਸਟਰੇਲੀਆ ਦੌਰੇ ਤੋਂ ਪਹਿਲਾਂ ਹਟਾ ਦੇਣਾ ਚਾਹੀਦਾ ਹੈ। ਸ਼ਾਸ਼ਤਰੀ ਬਹੁਤ ਹੀ ਵਧੀਆ ਕੁਮੇਂਟੇਟਰ ਹਨ। ਚੌਹਾਨ ਨੇ ਕਿਹਾ ਕਿ ਭਾਰਤੀ ਟੀਮ ਨੂੰ ਵਧੀਆ ਪ੍ਰਦਰਸ਼ਨ ਕਰਨਾ ਚਾਹੀਦਾ ਸੀ। ਸਾਬਕਾ ਟੈਸਟ ਸਲਾਮੀ ਬੱਲੇਬਾਜ਼ ਨੇ ਸ਼ਾਸ਼ਤਰੀ ਦੇ ਇਸ ਬਿਆਨ ਦੀ ਆਲੋਚਨਾ ਕੀਤੀ ਜਿਸ ‘ਚ ਉਨ੍ਹਾਂ ਨੇ ਵਿਰਾਟ ਕੋਹਲੀ ਦੀ ਅਗੁਵਾਈ ਵਾਲੀ ਮੌਜੂਦਾ ਟੀਮ ਨੂੰ ਵਿਦੇਸ਼ ਦਾ ਦੌਰਾ ਕਰਨ ਵਾਲੀ ਸਰਵਸ੍ਰੇਸ਼ਠ ਟੀਮ ਕਰਾਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਮੈਂ ਇਸ ਗੱਲ ਨਾਲ ਸਹਿਮਤ ਨਹੀਂ ਹਾਂ। 1980 ‘ਚ ਭਾਰਤੀ ਟੀਮ ਵਿਸ਼ਵ ਦਾ ਦੌਰਾ ਕਰਨ ਵਾਲੀ ਸਰਵਸ੍ਰੇਸ਼ਠ ਟੀਮ ਸੀ।


