- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਾਹਕੋਟ ਪੁਲਿਸ ਨੇ 45 ਕਿੱਲੋ ਡੋਡੇ ਚੂਰਾ ਪੋਸਤ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ
ਸ਼ਾਹਕੋਟ – ਨਵਜੋਤ ਸਿੰਘ ਮਾਹਲ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ)ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਰਾਜਵੀਰ ਸਿੰਘ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਪਿਆਰਾ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐਸ.ਆਈ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਸ਼ਾਹਕੋਟ ਅਤੇ ਪੁਲਿਸ ਟੀਮ ਨੇ 45 ਕਿਲੋਗ੍ਰਾਮ ਡੋਡੇ ਚੂਰਾ ਪੋਸਤ (ਫੁੱਲ), ਇੱਕ ਗੱਡੀ ਸਫਿੱਵਟ ਡਿਜਾਇਰ ਨੰਬਰ ਪੀ ਬੀ-09-ਏ.ਸੀ-5481 ਸਮੇਤ 2 ਵਿਅਕਤੀਆ ਨ ੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸ.ਆਈ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਉਨ੍ਹਾਂ ਦੇ ਥਾਣੇ ਦੇ ਏ.ਐਸ.ਆਈ ਪਰਗਟ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਨਜਦੀਕ ਬੇਰੀਆ ਵਾਲਾ ਬਾਗ ਢੰਡੋਵਾਲ ਵਿਖੇ ਨਾਕਾ ਬੰਦੀ ਕੀਤੀ ਹੋਈ ਸੀ ਕਿ ਇੱਕ ਗੱਡੀ ਸਵਿੱਫਟ ਡਿਜਾਇਰ ਨੰਬਰ ਪੀ ਬੀ-09-ਏ.ਸੀ-5481ਐਕਸੀਡੈਟ ਸ਼ੁਦਾ ਆਉਦੀ ਦਿਖਾਈ ਦਿੱਤੀ ਜਿਸ ਵਿੱਚ ਦੋ ਵਿਅਕਤੀ ਸਵਾਰ ਸਨ। ਜਿਸ ਨੂੰ ਸ਼ੱਕ ਦੇ ਅਧਾਰ ‘ ਤੇ ਰੋਕਿਆ। ਜੋ ਕਾਰ ਚਾਲਕ ਨੇ ਆਪਣਾ ਨਾਮ ਜਸਬੀਰ ਪੁੱਤਰ ਸਤਪਾਲ ਵਾਸੀ ਮਾਲੜੀ ਥਾਣਾ ਨਕੋਦਰ ਅਤੇ ਨਾਲ ਦੀ ਸੀਟ ਦੇ ਬੈਠੇ ਵਿਅਕਤੀ ਨੇ ਆਪਣਾ ਨਾਮ ਬਲਵੰਤ ਪੁੱਤਰ ਪੂਰਨ ਵਾਸੀ ਵਡਾਲਾ ਕਲਾਂ ਥਾਣਾ ਸਦਰ ਕਪੂਰਥਲਾ ਜਿਲਾ ਕਪੂਰਥਲਾ ਦੱਸਿਆ। ਤਲਾਸ਼ੀ ਦੌਰਾਨ ਗੱਡੀ ਵਿੱਚੋ ਤਿੰਨ ਬੋਰੇ ਡੋਡੇ ਚੂਰਾ ਪੋਸਤ (ਫੁੱਲ) ਹਰੇਕ ਵਜਨੀ 15/15 ਕਿਲੋਗ੍ਰਾਮ ਕੁੱਲ45 ਕਿਲੋਗ੍ਰਾਮ ਬ੍ਰਾਮਦ ਹੋਏ। ਪੁੱਛ ਗਿੱਛ ਦੌਰਾਨ ਉਕਤ ਵਿਅਕਤੀਆਂ ਨੇ ਦੱਸਿਆ ਕਿ ਉਹ ਇਹ ਡੋਡੇ ਚੂਰਾ ਪੋਸਤ ਜੋਗਿੰਦਰ ਨਗਰ ਹਿਮਾਚਲ ਪ੍ਰਦੇਸ਼ ਤੋ ਕਿਸੇ ਵਿਅਕਤੀ ਪਾਸੋ ਲੈ ਕੇ ਆਉਦੇ ਹਨ ਅਤੇ ਅੱਗੇ ਮਹਿੰਗੇ ਭਾਅ ਤੇ ਸਪਲਾਈ ਕਰਦੇ ਹਨ।ਐਸ.ਐਚ.ਓ ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਦੇ ਖਿਲਾਫ ਮੁਕੱਦਮਾ ਨੰਬਰ 187 ਦਰਜ ਕੀਤਾ ਗਿਆ ਹੈ,ਅਤੇ ਇਨ੍ਹਾਂ ਮੁਲਜ਼ਮਾਂ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।


