- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਾਹਜਹਾਨਪੁਰ ਵਿਖੇ ਸਿੱਖਾਂ ’ਤੇ ਹੋਰਾਂ ਦਾ ਟਕਰਾਅ ਰੋਕਣ ਲਈ ਸ਼੍ਰੋਮਣੀ ਕਮੇਟੀ ਨੇ ਸਥਾਨਕ ਪ੍ਰਸ਼ਾਸਨ ਨੂੰ ਕਿਹਾ
ਅੰਮ੍ਰਿਤਸਰ – ਉੱਤਰ ਪ੍ਰਦੇਸ਼ ਵਿਚ ਸ਼ਾਹਜਹਾਨਪੁਰ ਜਿਲ੍ਹੇ ਦੇ ਕਸਬਾ ਬੰਡਾ ਵਿਖੇ ਸਿੱਖਾਂ ’ਤੇ ਕੁਝ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਖੇਧੀ ਕੀਤੀ ਹੈ। ਇਸ ਦੌਰਾਨ ਬਣੇ ਤਣਾਅਪੂਰਨ ਮਾਹੌਲ ਨੂੰ ਸ਼ਾਂਤ ਕਰਨ ਲਈ ਭਾਈ ਲੌਂਗੋਵਾਲ ਨੇ ਸਥਾਨਕ ਪ੍ਰਸ਼ਾਸਨ ਨੂੰ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਯੂ.ਪੀ. ਦੇ ਸ਼ਾਹਜਹਾਨਪੁਰ ਜਿਲ੍ਹੇ ਵਿਚ ਪੈਂਦੇ ਕਸਬਾ ਬੰਡਾ ਵਿਖੇ ਇਹ ਘਟਨਾ ਸਾਹਮਣੇ ਆਉਣ ਤੋਂ ਬਾਅਦ ਮਾਹੌਲ ਨੂੰ ਸ਼ਾਂਤ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਥਾਨਕ ਪ੍ਰਸ਼ਾਸਨ ਨਾਲ ਰਾਬਤਾ ਬਣਾ ਕੇ ਮਾਹੌਲ ਸ਼ਾਂਤ ਕਰਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਬੰਡਾ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਹੋਏ ਤਕਰਾਰ ਤੋਂ ਬਾਅਦ ਕੁਝ ਸ਼ਰਾਰਤੀ ਲੋਕਾਂ ਨੇ ਸਿੱਖਾਂ ’ਤੇ ਹਮਲਾ ਕੀਤਾ ਅਤੇ ਸਥਾਨਕ ਪੁਲਿਸ ਦੇ ਦਖਲ ਨਾਲ ਹਾਲਾਤ ’ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਘਟਨਾ ਸਬੰਧੀ ਪੜਤਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਇੱਕ ਟੀਮ ਵੀ ਸ਼ਾਹਜਨਾਹਪੁਰ ਭੇਜੀ ਜਾ ਰਹੀ ਹੈ। ਉਨ੍ਹਾਂ ਸਿੱਖਾˆ ਨੂੰ ਵੀ ਅਪੀਲ ਕੀਤੀ ਕਿ ਉਹ ਟਕਰਾਅ ਵਾਲੀ ਸਥਿਤੀ ਨਾ ਪੈਦਾ ਹੋਣ ਦੇਣ।


