- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ੈਲਰ ‘ਚ ਝੋਨਾ ਲਾਉਣ ਬਦਲੇ ਵਿਜੀਲੈਂਸ ਵਲੋਂ ਮਾਕਰਫੈਡ ਦਾ ਮੈਨੇਜਰ ਤੇ ਡਿਪਟੀ ਮੈਨੇਜਰ ਰਿਸ਼ਵਤ ਲੈਂਦੇ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਭਾਦਸੋਂ, ਪਟਿਆਲਾ ਵਿਖੇ ਤਾਇਨਾਤ ਮਾਰਕਫੈਡ ਦਾ ਮੈਨੇਜਰ ਕਮ ਖੇਤਰੀ ਅਫਸਰ ਅਤੇ ਡਿਪਟੀ ਮੈਨੇਜਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਮੈਨੇਜਰ ਕਮ ਖੇਤਰੀ ਅਫਸਰ ਸੰਦੀਪ ਸ਼ਰਮਾ ਅਤੇ ਡਿਪਟੀ ਮੈਨੇਜਰ ਵਿਸ਼ਾਲ ਗੁਪਤਾ ਨੂੰ ਸ਼ਿਕਾਇਤਕਰਤਾ ਜਸਵੀਰ ਸਿੰਘ ਵਾਸੀ ਦਰਗਾਪੁਰ, ਜਿਲਾ ਪਟਿਆਲਾ ਦੀ ਸ਼ਿਕਾਇਤ ‘ਤੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਅਧਿਕਾਰੀਆਂ ਮਾਰਕਫੈਡ ਵਲੋਂ ਖਰੀਦ ਕੀਤਾ ਝੋਨਾ ਉਸ ਦੇ ਸ਼ੈਲਰ ਵਿਚ ਸਟੋਰ ਕਰਨ ਬਦਲੇ 2.50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ 50,000 ਰੁਪਏ ਦੀ ਮੰਗ ਕਰ ਰਹੇ ਹਨ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


