- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ੋਸ਼ਲ ਮੀਡੀਆ ਤੇ ਵਾਪਸੀ ਦੀ ਤਿਆਰੀ ਵਿੱਚ ਹਨ ਟਰੰਪ, ਸ਼ੁਰੂ ਕਰ ਸਕਦੇ ਹਨ ਆਪਣੀ ਸਾਈਟ
ਵਾਸ਼ਿੰਗਟਨ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਸੋਸ਼ਲ ਮੀਡੀਆ ਤੇ ਵਾਪਸੀ ਦੀ ਤਿਆਰੀ ਵਿਚ ਹਨ। ਖਾਸ ਗੱਲ ਇਹ ਹੈ ਕਿ ਇਸ ਵਾਰ ਉਹ ਖੁਦ ਆਪਣੀ ਕੰਪਨੀ ਲਾਂਚ ਕਰਨ ਵਾਲੇ ਹਨ। ਇੱਥੇ ਦੱਸ ਦਈਏ ਕਿ ਇਨ੍ਹੀਂ ਦਿਨੀ ਉਹ ਕਿਸੇ ਵੀ ਸੋਸ਼ਲ ਮੀਡੀਆ ਪਲੇਟਫਾਰਮ ਤੇ ਨਹੀਂ ਹਨ। ਇਸੇ ਸਾਲ ਟਰੰਪ ਤੇ 6 ਜਨਵਰੀ ਨੂੰ ਅਮਰੀਕੀ ਕੈਪੀਟਲ ਤੇ ਹਿੰਸਾ ਭੜਕਾਉਣ ਦਾ ਦੋਸ਼ ਲੱਗਿਆ ਸੀ, ਇਸ ਘਟਨਾ ਵਿਚ ਇਕ ਪੁਲੀਸ ਅਧਿਕਾਰੀ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਟਵਿੱਟਰ ਨੇ ਉਨ੍ਹਾਂ ਦੇ ਅਕਾਊਂਟ ਨੂੰ ਹਮੇਸ਼ਾ ਲਈ ਬਲਾਕ ਕਰ ਦਿੱਤਾ ਸੀ। ਇਸ ਤੋਂ ਇਲਾਵਾ ਫੇਸਬੁੱਕ ਨੇ ਵੀ ਉਨ੍ਹਾਂ ਦੇ ਅਕਾਊਂਟ ਨੂੰ ਹਟਾ ਦਿੱਤਾ ਸੀ।ਸੋਸ਼ਲ ਮੀਡੀਆ ਤੇ ਟਰੰਪ ਦੀ ਵਾਪਸੀ ਨੂੰ ਲੈ ਕੇ ਖ਼ਬਰ ਉਨ੍ਹਾਂ ਦੇ ਇਕ ਪੁਰਾਣੇ ਸਲਾਹਕਾਰ ਅਤੇ ਬੁਲਾਰੇ ਜੈਸਨ ਮਿਲਰ ਨੇ ਦਿੱਤੀ ਹੈ। ਮਿਲਰ ਨੇ ਜਾਣਕਾਰੀ ਦਿੰਦਿਆ ਕਿਹਾ ਹੈ ਕਿ ਟਰੰਪ ਦੋ ਤੋਂ ਤਿੰਨ ਮਹੀਨਿਆਂ ਵਿਚ ਸੋਸ਼ਲ ਮੀਡੀਆ ਤੇ ਵਾਪਸੀ ਕਰ ਸਕਦੇ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਮੀਡੀਆ ਪਲੇਟਫਾਰਮ ਟਰੰਪ ਦਾ ਆਪਣਾ ਹੋਵੇਗਾ। ਮਿਲਰ ਮੁਤਾਬਕ ਟਰੰਪ ਦਾ ਇਹ ਆਪਣਾ ਸੋਸ਼ਲ ਮੀਡੀਆ ਪਲੇਟਫਾਰਮ ਆਉਣ ਵਾਲੇ ਦਿਨਾਂ ਵਿਚ ਗੇਮ ਚੇਂਜਰ ਸਾਬਤ ਹੋ ਸਕਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਪਲੇਟਫਾਰਮ ਤੇ ਕਰੋੜਾਂ ਲੋਕ ਜੁੜ ਸਕਦੇ ਹਨ।ਜਨਵਰੀ ਵਿਚ ਟਵਿੱਟਰ ਨੇ ਪਹਿਲਾਂ ਟਰੰਪ ਦਾ ਅਕਾਊਂਟ 12 ਘੰਟੇ ਲਈ ਬਲਾਕ ਕਰ ਦਿੱਤਾ ਸੀ ਅਤੇ ਇਕ ਵੀਡੀਓ ਸਮੇਤ ਉਨ੍ਹਾਂ ਦੇ ਤਿੰਨ ਟਵੀਟ ਹਟਾ ਦਿੱਤੇ ਸਨ ਪਰ ਬਾਅਦ ਵਿਚ ਕੰਪਨੀ ਨੇ ਉਨ੍ਹਾਂ ਦੇ ਅਕਾਊਂਟ ਨੂੰ ਹਮੇਸ਼ਾ ਲਈ ਬਲਾਕ ਕਰ ਦਿੱਤਾ। ਇਸ ਮਗਰੋਂ ਟਰੰਪ ਦੀ ਟੀਮ ਨੇ ਟਵਿੱਟਰ ਹੈਂਡਲ ਦੇ ਇਸ ਕਦਮ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਚੁੱਪ ਨਹੀਂ ਕਰਾ ਸਕਦੇ। ਸਮਰਥਕਾਂ ਦਾ ਕਹਿਣਾ ਹੈ ਕਿ ਟਰੰਪ ਦਾ ਅਕਾਊਂਟ ਹਮੇਸ਼ਾ ਲਈ ਬਲਾਕ ਕਰਨਾ ਅਮਰੀਕੀ ਸੰਵਿਧਾਨ ਦੀ ਪਹਿਲੀ ਸੋਧ ਮਤਲਬ ਪ੍ਰਗਟਾਵੇ ਦੀ ਆਜ਼ਾਦੀ ਤੇ ਹਿੰਸਾ ਹੈ। ਭਾਵੇਂ ਕਿ ਉਸ ਸਮੇਂ ਮਾਹਰਾਂ ਦਾ ਕਹਿਣਾ ਸੀ ਕਿ ਇਹ ਨਿਯਮ ਸੰਵਿਧਾਨ ਵਿਚ ਹਨ ਅਤੇ ਸਰਕਾਰੀ ਸੰਸਥਾਵਾਂ ਤੇ ਲਾਗੂ ਹੁੰਦਾ ਹੈ। ਟਵਿੱਟਰ ਇਕ ਨਿੱਜੀ ਕੰਪਨੀ ਹੈ ਤਾਂ ਅਜਿਹੇ ਵਿਚ ਉਹ ਇਸ ਤਰ੍ਹਾਂ ਦਾ ਫ਼ੈਸਲਾ ਲੈਣ ਲਈ ਸੁਤੰਤਰ ਹੈ।


