- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ੋ੍ਰਮਣੀ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ
ਅੰਮ੍ਰਿਤਸਰ – ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ’ਤੇ ਜਿਥੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਇਸ਼ਨਾਨ ਕੀਤੇ, ਉਥੇ ਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮਾਂ ’ਚ ਹਾਜ਼ਰੀ ਭਰ ਕੇ ਗੁਰੂ ਜੱਸ ਸਰਵਣ ਕੀਤਾ। ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਵੇਰ ਤੋਂ ਆਰੰਭ ਹੋਏ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਅਮਨਦੀਪ ਸਿੰਘ, ਭਾਈ ਮਨਦੀਪ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਗਗਨਦੀਪ ਸਿੰਘ ਸ੍ਰੀ ਗੰਗਾ ਨਗਰ ਵਾਲੇ, ਭਾਈ ਜਤਿੰਦਰਪਾਲ ਸਿੰਘ, ਭਾਈ ਗੁਰਇਕਬਾਲ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਮਨਮੋਹਨ ਸਿੰਘ, ਭਾਈ ਨਰਿੰਦਰ ਸਿੰਘ, ਬੀਬੀ ਪਰਮਜੀਤ ਕੌਰ, ਭਾਈ ਸੁਖਵਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਨਿਰਮਲ ਸਿੰਘ ਜੇਠੂਵਾਲ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਉੱਘੀਆਂ ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸੁੰਦਰ ਤੇ ਮਨਮੋਹਕ ਦੀਪਮਾਲਾ ਕੀਤੀ ਗਈ।


