- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਸਬੰਧੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸਕੱਤਰ ਨੇ ਕੀਤੀ ਅਧਿਕਾਰੀਆਂ ਨਾਲ ਇਕੱਤਰਤਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਤੇ ਜਨਰਲ ਸਕੱੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੈਂਬਰ ਭਾਈ ਮਨਜੀਤ ਸਿੰਘ ਵੀ ਮੌਜੂਦ ਰਹੇ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਤੋਂ ਸੰਗਤਾਂ ਨੂੰ ਵੱਡੀਆਂ ਆਸਾਂ ਹਨ। ਉਨ੍ਹਾਂ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਅਸੀਂ ਗੁਰੂ ਘਰਾਂ ਵਿਚ ਸੇਵਾ ਨਿਭਾ ਰਹੇ ਹਾਂ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਸੇਵਾ ਭਾਵ ਨਾਲ ਨਿਭਾਉਣ ਦੀ ਪ੍ਰੇਰਨਾ ਕਰਦਿਆਂ ਕਿਹਾ ਕਿ ਸੰਸਥਾ ਦੇ ਕੰਮ-ਕਾਜ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਸਾਨੂੰ ਸਾਰਿਆਂ ਨੂੰ ਇਕ ਟੀਮ ਦੇ ਮੈਂਬਰ ਬਣ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਕਿ ਸੰਗਤਾਂ ਲਈ ਵਧੀਆ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸਲੀਬਖ਼ਸ਼ ਬਣਾਉਣ ਲਈ ਵੀ ਕਿਹਾ। ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਅਧਿਕਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ। ਇਕੱਤਰਤਾ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਨੇ ਇਕਸੁਰਤਾ ’ਚ ਯਕੀਨ ਦਵਾਇਆ ਕਿ ਉਹ ਸੰਸਥਾ ਪ੍ਰਤੀ ਦਫ਼ਤਰ ਵੱਲੋਂ ਲੱਗੀ ਹਰੇਕ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਸਿਮਰਜੀਤ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਦਿਆਲ ਸਿੰਘ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ ਆਦਿ ਮੌਜੂਦ ਸਨ।


