- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਚਲਾਣੇ ‘ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦੱਸਣਯੋਗ ਹੈ ਕਿ ਸ. ਬੱਦੋਵਾਲ ਅੱਜ ਸਵੇਰੇ ਚਲਾਣਾ ਕਰ ਗਏ ਹਨ। ਭਾਈ ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਇੱਕ ਸੁਲਝੇ ਹੋਏ ਧਾਰਮਿਕ ਆਗੂ ਸਨ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਥਕ ਆਗੂ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਪੰਥਕ ਹਲਕਿਆਂ ਵਿਚ ਵੀ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਜਥੇਦਾਰ ਬੱਦੋਵਾਲ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸ. ਬੱਦੋਵਾਲ ਤੋਂ ਕੌਮ ਦਾ ਵਾਝਿਆਂ ਹੋਣਾ ਬੇਹੱਦ ਅਫਸੋਸਨਾਕ ਹੈ।


