- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਉਨ੍ਹਾਂ ਦੇ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਦੁਆਰਾ ਅਰਦਾਸ ਕਰਨ ਉਪਰੰਤ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਲਿਆ। ਇਸ ਮੌਕੇ ਗਿਆਨੀ ਗੁਰਮਿੰਦਰ ਸਿੰਘ ਨੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਸਬੰਧੀ ਵਿਚਾਰ ਕਰਦਿਆਂ ਕਿਹਾ ਕਿ ਬਾਬਾ ਜੀ ਸਿੱਖ ਕੌਮ ਦੇ ਮਾਣਮੱਤੇ ਸ਼ਹੀਦ ਹਨ, ਜਿਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਅਹਿਮਦ ਸ਼ਾਹ ਅਬਦਾਲੀ ਦੀਆਂ ਫੋਜਾਂ ਦਾ ਆਪਣੇ ਕੁਝ ਸਾਥੀ ਸਿੰਘਾਂ ਨਾਲ ਡੱਟ ਕੇ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਗੁਰਬਖਸ਼ ਸਿੰਘ ਜੀ ਸ਼ਹਾਦਤ ਆਪਣੇ ਧਰਮ ਅਸਥਾਨਾਂ ਦੀ ਰਾਖੀ ਲਈ ਸਿੱਖ ਕੌਮ ਨੂੰ ਅਗਵਾਈ ਦੇਣ ਵਾਲੀ ਹੈ, ਜਿਸ ਤੋਂ ਨੌਜਵਾਨ ਪੀੜੀ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਕੱਤਰ ਸਿੰਘ, ਇੰਚਾਰਜ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਜਸਪਾਲ ਸਿੰਘ ਢੱਡੇ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸਮੇਤ ਸੰਗਤਾਂ ਹਾਜ਼ਰ ਸਨ।


