- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਪੰਜਾਬ ਬ੍ਰਾਹਮਣ ਸਭਾ ਵੱਲੋਂ ਮੁਲਾਕਾਤ
ਚੰਡੀਗੜ – ਪੰਜਾਬ ਵਿਧਾਨ ਸਭਾ ਵਿਖੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਅੱਜ ਪੰਜਾਬ ਬ੍ਰਾਹਮਣ ਸਭਾ ਦੇ ਇਕ ਵਫਦ ਨੇ ਪ੍ਰਧਾਨ ਐਡਵੋਕੇਟ ਸ਼ੇਖਰ ਸ਼ੁਕਲਾ ਦੀ ਅਗਵਾਈ ਹੇਠ ਮੁਲਾਕਾਤ ਕੀਤੀ। ਵਫਦ ਵਿਚ ਕਈ ਜ਼ਿਲਿਆਂ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਪੰਜਾਬ ਬ੍ਰਾਹਮਣ ਸਭਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਭਗਵਾਨ ਪਰਸ਼ੂਰਾਮ ਦੀ ਪੱਕੀ ਛੁੱਟੀ ਕੀਤੀ ਜਾਵੇ ਜੋ ਕਿ ਇਸ ਵੇਲੇ ਰਾਖਵੀਂ ਛੁੱਟੀਆਂ ਦੀ ਸੂਚੀ ਵਿਚ ਸ਼ਾਮਲ ਹੈ। ਇਸ ਤੋਂ ਇਲਾਵਾ ਵਫਦ ਨੇ ਕੁਝ ਹੋਰ ਮੰਗਾਂ ਅਤੇ ਸਮੱਸਿਆਵਾਂ ਤੋਂ ਵੀ ਸਪੀਕਰ ਨੂੰ ਜਾਣੂੰ ਕਰਵਾਇਆ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਹ ਭਗਵਾਨ ਪਰਸ਼ੂਰਾਮ ਦੀ ਛੁੱਟੀ ਬਾਬਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰਨਗੇ ਅਤੇ ਬਾਕੀ ਮਸਲਿਆਂ ਨੂੰ ਵੀ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਸੂਬਾ ਸਰਕਾਰ ਦਾ ਧਿਆਨ ਦਿਵਾਉਣਗੇ। ਪੰਜਾਬ ਬ੍ਰਾਹਮਣ ਸਭਾ ਨੇ ਇਸ ਮੌਕੇ ਸਪੀਕਰ ਰਾਣਾ ਕੇ.ਪੀ. ਸਿੰਘ ਦਾ ਸਨਮਾਨ ਵੀ ਕੀਤਾ।


