- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਪੈਨਿਸ਼ ਜੋੜੇ ਵੱਲੋਂ ਛੱਡੀ ਭਾਰਤੀ ਕੁੜੀ ਹਰ ਕੀਮਤ ’ਤੇ ਵਾਪਸ ਲਿਆਵਾਂਗੇ: ਮੇਨਕਾ
ਨਵੀਂ ਦਿੱਲੀ – ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਕਿਹਾ ਕਿ ਉਹ ਭਾਰਤੀ ਕੁੜੀ, ਜਿਸ ਨੂੰ ਸਪੇਨ ਰਹਿੰਦੇ ਉਹਦੇ ਧਰਮ ਦੇ ਮਾਪਿਆਂ ਨੇ ਛੱਡ ਦਿੱਤਾ ਸੀ, ਨੂੰ ਕਿਸੇ ਵੀ ਕੀਮਤ ’ਤੇ ਭਾਰਤ ਵਾਪਸ ਲਿਆਉਣਾ ਚਾਹੁੰਦੇ ਹਨ। ਸ੍ਰੀਮਤੀ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਾਲੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਇਸ ਆਸ਼ੇ ਨੂੰ ਪੂਰਾ ਕਰਨ ਲਈ ਹਰ ਜ਼ਰੂਰੀ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਕੇਂਦਰੀ ਮੰਤਰੀ ਮੀਡੀਆ ਵਿੱਚ ਆਈਆਂ ਉਨ੍ਹਾਂ ਹਾਲੀਆ ਰਿਪੋਰਟਾਂ ਦੇ ਸੰਦਰਭ ਵਿੱਚ ਬੋਲ ਰਹੇ ਸਨ, ਜਿਸ ਵਿੱਚ ਕਿਹਾ ਗਿਆ ਸੀ ਕਿ ਇਕ ਸਪੈਨਿਸ਼ ਜੋੜੇ ਨੇ ਮੱਧ ਪ੍ਰਦੇਸ਼ ਦੀ ਇਕ ਏਜੰਸੀ ਤੋਂ ਗੋਦ ਲਈ 13 ਸਾਲਾ ਲੜਕੀ ਨੂੰ ਇਸ ਲਈ ਛੱਡ ਦਿੱਤਾ ਹੈ ਕਿਉਂਕਿ ਉਨ੍ਹਾਂ ਨਾਲ ਲੜਕੀ ਦੀ ਉਮਰ ਨੂੰ ਲੈ ਕੇ ਧੋਖਾ ਕੀਤਾ ਗਿਆ ਹੈ। ਇਹ ਲੜਕੀ ਮੌਜੂਦਾ ਸਮੇਂ ਸਪੇਨ ਦੇ ਜ਼ਾਰਗੋਜ਼ਾ ਵਿੱਚ ਇਕ ਸਰਕਾਰੀ ਆਸ਼ਰਮ ਵਿੱਚ ਹੈ। ਲੜਕੀ ਨੂੰ ਗੋਦ ਲੈਣ ਮੌਕੇ ਭੁਪਾਲ ਅਧਾਰਿਤ ਬੱਚੇ ਗੋਦ ਦੇਣ ਵਾਲੀ ਏਜੰਸੀ ‘ਉਡਾਨ’ ਨੇ ਸਪੈਨਿਸ਼ ਜੋੜੇ ਨੂੰ ਲੜਕੀ ਦੀ ਉਮਰ ਸੱਤ ਸਾਲ ਦੱਸੀ ਸੀ। ਸ੍ਰੀਮਤੀ ਗਾਂਧੀ ਨੇ ਕਿਹਾ ਕਿ ਉਹ ਇਸ ਲੜਕੀ ਨੂੰ ਹਰ ਕੀਮਤ ’ਤੇ ਭਾਰਤ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਡੌਪਸ਼ਨ ਏਜੰਸੀ ਖ਼ਿਲਾਫ਼ ਉਲੰਘਣਾ ਦੇ ਪਹਿਲਾਂ ਵੀ ਕਈ ਕੇਸ ਦਰਜ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।


