- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਬ-ਡਵੀਜ਼ਨ ਬਟਾਲਾ ਵਿਖੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸੰਵਿਧਾਨ ਦਿਵਸ ਮਨਾਇਆ
ਬਟਾਲਾ – ਭਾਰਤੀ ਸੰਵਿਧਾਨ ਅੰਦਰ ਦੇਸ਼ ਦੇ ਸਮੂਹ ਨਾਗਰਿਕਾਂ ਨੂੰ ਬਰਾਬਰਤਾ ਦਾ ਅਧਿਕਾਰ ਅਤੇ ਸਭ ਧਰਮਾਂ ਦਾ ਸਨਮਾਨ ਕਰਨ ਦੇ ਨਾਲ-ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਧਿਆਨ ‘ਚ ਰੱਖ ਕੇ ਹਰੇਕ ਪਹਿਲੂ ਨੂੰ ਬਾਖੂਬੀ ਢੰਗ ਨਾਲ ਲਿਖਿਆ ਗਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਸੰਵਿਧਾਨ ਦਿਵਸ ਨੂੰ ਸਮਰਪਿਤ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਾਰਤੀ ਸੰਵਿਧਾਨ ਤੋਂ ਜਾਣੂ ਹੋਣ ਅਤੇ ਸੰਵਿਧਾਨ ਰਚੇਤਾ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੀ ਦੂਰਅੰਦੇਸ਼ੀ ਸੋਚ ‘ਤੇ ਪਹਿਰਾ ਦੇਣ ਦੀ ਸਹੁੰ ਚੁਕਾਉਣ ਮੌਕੇ ਕੀਤਾ। ਐੱਸ.ਡੀ.ਐੱਮ. ਬਟਾਲਾ ਨੇ ਸਮੂਹ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਭਾਰਤੀ ਸੰਵਿਧਾਨ ਦੇ ਸਨਮਾਨ ਨੂੰ ਬਰਕਰਾਰ ਰੱਖਣ ਲਈ ਸਮਾਜ ਦੇ ਹਰੇਕ ਨਾਗਰਿਕ ਨੂੰ ਸਰਕਾਰੀ ਦਫ਼ਤਰਾਂ ਅੰਦਰ ਆਉਣ ‘ਤੇ ਪੂਰਾ ਸਨਮਾਨ ਦੇਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸੰਵਿਧਾਨ ਸਭਾ ਵੱਲੋਂ ਦੇਸ਼ ਦੇ ਸੰਵਿਧਾਨ ਦਾ ਖਰੜਾ 1949 ਵਿਚ ਸਵੀਕਾਰ ਕੀਤਾ ਗਿਆ ਸੀ ਜਿਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਸੀ।


