- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਬਰੀਮਾਲਾ ਮੰਦਰ ਮਾਮਲਾ: ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ
ਕੇਰਲ – ਕੇਰਲ ਦੇ ਸਬਰੀਮਾਲਾ ਮੰਦਰ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅੱਜ ਸਾਰੀਆਂ ਉਮਰ ਵਰਗ ਦੀਆਂ ਔਰਤਾਂ ਦੇ ਪ੍ਰਵੇਸ਼ ਨੂੰ ਮਨਜ਼ੂਰੀ ਦੇਣ ਦੇ ਫੈਸਲੇ ਖਿਲਾਫ ਦਾਇਰ ਮੁੜ ਵਿਚਾਰ ਪਟੀਸ਼ਨ ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ| ਇਸ ਦੇ ਬਾਅਦ ਭਗਵਾਨ ਅੱਯਪਾ ਦੇ ਭਗਤਾਂ ਨੇ ਤ੍ਰਿਵੇਂਦਰਮ ਵਿੱਚ ਰਾਜਭਵਨ ਤੱਕ ‘ਅਯੱਪਾ ਨਮ: ਜਪ ਯਾਤਰਾ ਕੱਢੀ’ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਨੈਸ਼ਨਲ ਅੱਯਪਾ ਡਿਵੋਟੀ ਐਸੋਸੀਏਸ਼ਨ ਨੇ ਸੋਮਵਾਰ ਨੂੰ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅੱਜ ਸੁਪਰੀਮ ਕੋਰਟ ਨੇ ਇਨਕਾਰ ਕੀਤਾ ਹੈ| ਕੇਰਲ ਦੇ ਪ੍ਰਸਿੱਧ ਸਬਰੀਮਾਲਾ ਮੰਦਰ ਵਿੱਚ ਔਰਤਾਂ ਦੇ ਪ੍ਰਵੇਸ਼ ਦਾ ਰਸਤਾ ਸੁਪਰੀਮ ਕੋਰਟ ਨੇ ਖੋਲ੍ਹ ਦਿੱਤਾ ਹੈ, ਜਿਸ ਦੇ ਬਾਅਦ ਵੱਖ-ਵੱਖ ਹਿੰਦੂ ਸੰਗਠਨ ਨਾਰਾਜ਼ ਹਨ ਅਤੇ ਹੁਣ ਉਹ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੋਧ ਵਿੱਚ ਸੜਕਾਂ ਤੇ ਉਤਰਨ ਲੱਗੇ ਹਨ|


