- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਕਾਰ ਬਣਨ ’ਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਂਗੇ: ਰਾਹੁਲ
ਪਟਨਾ – ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਲੋਕ ਸਭਾ ਚੋਣਾਂ ਵਿੱਚ ਜਿੱਤ ਕੇ ਕੇਂਦਰ ਵਿੱਚ ਕਾਂਗਰਸ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਅਤੇ ਫੂਡ ਪ੍ਰਾਸੈਸਿੰਗ ਸਨਅਤ ਨੂੰ ਵੱਡਾ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਫ਼ਸਲ ਬੀਮਾ ਯੋਜਨਾ ਕਿਸਾਨਾਂ ਦਾ ਪੈਸਾ ਹੜਪ ਕੇ ਵੱਡੇ ਕਾਰੋਬਾਰੀਆਂ ਦੀਆਂ ਜੇਬਾਂ ਭਰਨ ਦੀ ਸਾਜਿਸ਼ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਬਣਨ ਤੋਂ ਬਾਅਦ ਉਹ ਅੱਜ ਇੱਥੇ ਗਾਂਧੀ ਮੈਦਾਨ ਵਿੱਚ ਬਿਹਾਰ ਦੀ ਪਹਿਲੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਗਾਂਧੀ ਨੇ ਦੋਸ਼ ਲਗਾਇਆ ਕਿ ਬਿਹਾਰ ਦੀ ਨਿਤੀਸ਼ ਕੁਮਾਰ ਸਰਕਾਰ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਂਗ ਰਾਜ ਵਿੱਚ ਫੋਕੇ ਵਾਅਦੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ ਜਾਂਦਾ ਹੈ ਤਾਂ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਬੇਰੁਜ਼ਗਾਰੀ ਖ਼ਤਮ ਕਰਨ ਲਈ ਕਈ ਕਦਮ ਚੁੱਕੇ ਜਾਣਗੇ। ਕਾਂਗਰਸ ਪ੍ਰਧਾਨ ਨੇ ਚੌਕੀਦਾਰ ਚੋਰ ਹੈ ਦਾ ਨਾਅਰਾ ਲਾਉਂਦਿਆਂ ਕੇਂਦਰ ਸਰਕਾਰ ਉੱਤੇ ਰਾਫ਼ਾਲ ਸਮਝੌਤੇ ਵਿੱਚ ਬੇਨਿਯਮੀਆਂ ਵਰਤਣ ਦੇ ਦੋਸ਼ ਲਗਾਏ।


