- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਕਾਰੀਆ ਨੇ ਲੁਧਿਆਣਾ ਅਤੇ ਜਲੰਧਰ ਵਿਚ ਪਾੜ ਪੂਰਨ ਦੇ ਕਾਰਜ ਦਾ ਲਿਆ ਜਾਇਜ਼ਾ
ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਦੀ ਹਦਾਇਤ
ਚੰਡੀਗੜ – ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਜ਼ਿਲਾ ਦੇ ਪਿੰਡ ਭੋਲੇਵਾਲ ਨੇੜੇ ਸਤਲੁਜ ਦਰਿਆ ਵਿਚ ਪਏ ਪਾੜ ਨੂੰ ਪੂਰਨ ਦੇ ਕਾਰਜ ਦਾ ਜਾਇਜ਼ਾ ਲਿਆ ਗਿਆ।ਜਲ ਸਰੋਤ ਮੰਤਰੀ ਨੇ ਜਲੰਧਰ ਜ਼ਿਲੇ ਦੇ ਪਿੰਡ ਮਿਓਵਾਲ ਦਾ ਦੌਰਾ ਕੀਤਾ ਅਤੇ ਉਥੇ ਚੱਲ ਰਹੇ ਪਾੜ ਨੂੰ ਪੂਰਨ ਦੇ ਕਾਰਜ ਦਾ ਜਾਇਜ਼ਾ ਲਿਆ। ਉਹਨਾਂ ਅਧਿਕਾਰੀਆਂ ਨੂੰ ਇਲਾਕਾ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਰਾਹਤ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਾਲੀ ਪੰਜਾਬ ਸਰਕਾਰ ਅਜਿਹੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ ਅਤੇ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜ ਪਹਿਲਾਂ ਹੀ ਸ਼ੁਰੂ ਕਰ ਦਿੱਤੇ ਗਏ ਹਨ। ਭਾਰੀ ਮੀਂਹ ਅਤੇ ਦਰਿਆ ਵਿੱਚ ਪਏ ਪਾੜ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਾਣੀ ਦੀ ਨਿਕਾਸੀ ਤੋਂ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ।ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਵਿਕਰਮਜੀਤ ਸਿੰਘ ਚੌਧਰੀ ਅਤੇ ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਖਵਿੰਦਰ ਸਿੰਘ ਲਾਲੀ ਹਾਜ਼ਰ ਸਨ।


