- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਹੱਦੀ ਖੇਤਰ ਵਿੱਚ ਸਿੱਖਿਆ ਤੰਤਰ ਨੂੰ ਹੋਰ ਮਜ਼ਬੂਤ ਕਰਾਂਗੇ: ਸੋਨੀ
ਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਖੇਤਰ ਵਿੱਚ ਸਿੱਖਿਆ ਤੰਤਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ, ਜਿਸ ਦੇ ਸਾਰਥਕ ਸਿੱਟੇ ਵੀ ਸਾਹਮਣੇ ਆ ਰਹੇ ਹਨ ।ਸ੍ਰੀ ਸੋਨੀ ਨੇ ਕਿਹਾ ਕਿ ਪਿਛਲੀ ਸਰਕਾਰ ਸਮੇਂ ਸਰਹੱਦੀ ਖੇਤਰ ਦੇ ਬੱਚਿਆਂ ਦੇ ਭਵਿੱਖ ਨੂੰ ਬਿਲਕੁੱਲ ਨਜ਼ਰਅੰਦਾਜ਼ ਕਰ ਦਿੱਤਾ ਗਿਆ ਸੀ ਅਤੇ ਸਰਹੱਦੀ ਖੇਤਰ ਵਿੱਚ ਅਧਿਆਪਕਾਂ ਦੀ ਗਿਣਤੀ ਬਹੁਤ ਘੱਟ ਗਈ ਸੀ, ਜਿਸ ਕਾਰਨ ਇਸ ਖੇਤਰ ਦੇ ਬੱਚਿਆਂ ਦੇ ਨਤੀਜੇ ਮਾੜੇ ਆਏ, ਸਗੋਂ ਪੰਜਾਬ ਦੀ ਤਰੱਕੀ ਵਿੱਚ ਰੁਕਾਵਟ ਪਈ।ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਟੀਚਾ ਮਿੱਥਿਆ ਹੈ ਕਿ ਸਾਰੇ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣੀ ਅਤੇ ਨਾਲ ਹੀ ਚੰਗਾ ਬੁਨਿਆਦੀ ਢਾਂਚਾ ਦੇਣਾ ਹੈ ਤਾਂ ਜੋ ਹਰ ਖੇਤਰ ਦਾ ਵਿਦਿਆਰਥੀ ਮੁਕਾਬਲੇ ਦੇ ਦੌਰ ਵਿੱਚ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਾਪਤ ਕਰ ਸਕੇ।ਸਿੱਖਿਆ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਯਤਨਾਂ ਸਦਕਾ ਸਰਹੱਦੀ ਖੇਤਰ ਵਿੱਚ ਪੈਂਦੇ ਜ਼ਿਲਿਆਂ ਵਿੱਚ ਹਾਲ ਹੀ ਵਿੱਚ ਪ੍ਰਾਇਮਰੀ ਜਮਾਤ ਦੇ 2282 ਅਧਿਆਪਕਾਂ ਨੂੰ ਤਰੱਕੀ ਦੇ ਕੇ ਬਤੌਰ ਮਾਸਟਰ ਤਰੱਕੀ ਦੇਣ ਮਗਰੋਂ ਤਾਇਨਾਤ ਕੀਤਾ ਗਿਆ ਹੈ, ਜਿਸ ਸਦਕੇ ਹੁਣ ਇਸ ਖੇਤਰ ਵਿੱਚ ਪੰਜਾਬੀ ਦੇ 85 ਫੀਸਦੀ, ਗਣਿਤ ਦੇ 82 ਅਤੇ ਸਾਇੰਸ ਦੀਆਂ 74 ਫੀਸਦੀ ਆਸਾਮੀਆਂ ਭਰੀਆਂ ਜਾ ਚੁੱਕੀਆਂ ਹਨ। ਉਨਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ 100 ਫੀਸਦੀ ਅਧਿਆਪਕ ਮੁਹੱਈਆ ਕਰਵਾਉਣ ਲਈ ਸਰਕਾਰ ਕੰਮ ਰਹੀ ਹੈ।ਸ੍ਰੀ ਸੋਨੀ ਨੇ ਕਿਹਾ ਕਿ ਸਰਹੱਦੀ ਖੇਤਰ ਲਈ ਅਧਿਆਪਕਾਂ ਦਾ ਵੱਖਰਾ ਕੇਡਰ ਕਾਇਮ ਕਰਨ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ।


