- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਹੋਈ ਸੰਪੂਰਨ
ਭਾਈ ਲੌਂਗੋਵਾਲ ਤੇ ਸ. ਕਰਮੂੰਵਾਲਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਸਵਾਗਤ
ਸੁਲਤਾਨਪੁਰ ਲੋਧੀ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਲਗਭਗ ਚਾਰ ਮਹੀਨੇ ਦੌਰਾਨ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੰਨ ਹੋ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਹ ਸ਼ਬਦ ਗੁਰੂ ਯਾਤਰਾ 7 ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਹੀ ਆਰੰਭੀ ਗਈ ਸੀ। ਅੱਜ ਇਥੇ ਸੰਪੂਰਨਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਬਦ ਗੁਰੂ ਯਾਤਰਾ ਦਾ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤੇ। ਸੰਪੂਰਨਤਾ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ ਨੇ ਅਰਦਾਸ ਕੀਤੀ। ਇਸ ਸਮੇਂ ਵੱਡੀ ਪੱਧਰ ’ਤੇ ਸੰਗਤਾਂ ਮੌਜੂਦ ਸਨ, ਜਿਨ੍ਹਾਂ ਨੇ ਖ਼ਾਲਸਾਈ ਜੈਕਾਰਿਆਂ ਨਾਲ ਸ਼ਬਦ ਗੁਰੂ ਯਾਤਰਾ ਦਾ ਸਵਾਗਤ ਕੀਤਾ। ਇਸ ਮੌਕੇ ਭਾਈ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਿੱਖ ਜਗਤ ਵੱਲੋਂ ਕੌਮਾਂਤਰੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਸੰਗਤ ਵਿਚ ਪ੍ਰੇਰਣਾ ਅਤੇ ਉਤਸ਼ਾਹ ਪੈਦਾ ਕਰਨ ਲਈ ਆਰੰਭੀ ਗਈ ਸ਼ਬਦ ਗੁਰੂ ਯਾਤਰਾ ਸਫ਼ਲਤਾਪੂਰਵਕ ਸੰਪੰਨ ਹੋਈ ਹੈ। ਉਨ੍ਹਾਂ ਸ਼ਬਦ ਗੁਰੂ ਯਾਤਰਾ ਦੇ ਵੱਖ-ਵੱਖ ਪੜਾਵਾਂ ਦੌਰਾਨ ਸਹਿਯੋਗ ਕਰਨ ਵਾਲੀਆਂ ਸਿੱਖ ਜਥੇਬੰਦੀਆਂ, ਸਭਾ ਸੁਸਾਇਟੀਆਂ, ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਸ਼ਤਾਬਦੀ ਸਮਾਗਮਾਂ ਤੱਕ ਨਿਰੰਤਰ ਜਾਰੀ ਰਹਿਣਗੇ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਲਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸੀਨੀਅਰ ਆਗੂ ਬੀਬੀ ਰੁਪਿੰਦਰਜੀਤ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਜਰਨੈਲ ਸਿੰਘ ਡੋਗਰਾਂ ਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਗੁਰਮੀਤ ਸਿੰਘ ਬੂਹ, ਸ. ਰਣਜੀਤ ਸਿੰਘ ਕਾਹਲੋਂ, ਸ. ਸਰਵਨ ਸਿੰਘ ਕੁਲਾਰ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਸ. ਸਕੱਤਰ ਸਿੰਘ, ਬਾਬਾ ਸਤਨਾਮ ਸਿੰਘ ਕਾਰਸੇਵਾ ਵਾਲੇ, ਸ. ਦਰਸ਼ਨ ਸਿੰਘ ਪੀ.ਏ., ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਸਰਬਜੀਤ ਸਿੰਘ ਧੂੰਦਾ, ਸ. ਕੁਲਵੰਤ ਸਿੰਘ, ਸ. ਮੇਜਰ ਸਿੰਘ ਅਰਜਨਮਾਂਗਾ, ਸ. ਜਰਨੈਲ ਸਿੰਘ ਆਦਿ ਮੌਜੂਦ ਸਨ।


