- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਹੀਦ ਭਾਈ ਕੁਲਵੰਤ ਸਿੰਘ ਬੱਬਰ ਦੀ ਸਿੰਘਣੀ ਬੀਬੀ ਗੁਰਦੇਵ ਕੌਰ ਦਾ ਕੈਨੇਡਾ ‘ਚ ਦੇਹਾਂਤ
ਸਿੰਘ ਸਾਹਿਬਾਨ, ਦਮਦਮੀ ਟਕਸਾਲ ਮੁਖੀ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਬੀ ਗੁਰਦੇਵ ਕੌਰ ਨੂੰ ਦੱਸਿਆ ਸਿੱਦਕ, ਸਿਰੜ ਤੇ ਭਾਣਾ ਮੰਨਣ ਦੀ ਮੂਰਤ
ਅੰਮ੍ਰਿਤਸਰ, 22 ਫਰਵਰੀ (ਤਲਵਿੰਦਰ ਸਿੰਘ ਬੁੱਟਰ)
ਬੱਬਰ ਖਾਲਸਾ ਦੇ ਸਿਰਕੱਢ ਆਗੂ ਰਹੇ ਭਾਈ ਕੁਲਵੰਤ ਸਿੰਘ (ਕੈਸ਼ੀਅਰ) ਬੱਬਰ ਦੀ ਸਿੰਘਣੀ ਅਤੇ ਸਿੱਖ ਸੰਘਰਸ਼ ਦੌਰਾਨ ਪੁਲਿਸ ਦੇ ਅਸਹਿ ਤੇ ਅਕਹਿ ਅਣਮਨੁੱਖੀ ਤਸ਼ੱਦਦ ਦਾ ਸਾਹਮਣਾ ਕਰਨ ਵਾਲੇ ਬੀਬੀ ਗੁਰਦੇਵ ਕੌਰ ਨਹੀਂ ਰਹੇ। ਬੀਬੀ ਗੁਰਦੇਵ ਕੌਰ ਨੇ ਬੀਤੇ ਕੱਲ੍ਹ ਅੰਤਮ ਸਵਾਸ ਆਪਣੇ ਪੁੱਤਰ ਭਾਈ ਪ੍ਰਭਦੀਪ ਸਿੰਘ ਦੇ ਕੋਲ ਕੈਲਗਰੀ ਵਿਚ ਲਏ।
ਚੇਤੇ ਰਹੇ ਕਿ ਬੀਬੀ ਗੁਰਦੇਵ ਕੌਰ ਅਤੇ ਬੀਬੀ ਗੁਰਮੀਤ ਕੌਰ ‘ਤੇ 1989 ‘ਚ ਬਟਾਲਾ ਦੇ ਐਸ.ਐਸ.ਪੀ. ਗੋਬਿੰਦ ਰਾਮ ਨੇ ਬੀਕੋ ਤਸੀਹਾ ਕੇਂਦਰ ਵਿਚ ਲਿਜਾ ਕੇ ਅਸਹਿ ਤੇ ਅਕਹਿ ਤਸ਼ੱਦਦ ਢਾਹਿਆ ਸੀ, ਜੋ ਕਿ ਖਾੜਕੂਵਾਦ ਦੌਰਾਨ ਸਿੱਖ ਬੀਬੀਆਂ ਨਾਲ ਅਣਮਨੁੱਖੀ ਤੇ ਅਸੱਭਿਅਕ ਵਿਹਾਰ ਦੀ ਸਭ ਤੋਂ ਸ਼ਰਮਨਾਕ ਘਟਨਾ ਸੀ। ਇਨ੍ਹਾਂ ਦੋਵਾਂ ਬੀਬੀਆਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਪ੍ਰੋ. ਦਰਸ਼ਨ ਸਿੰਘ ਨੂੰ ਵੀ ਖੁਦ ਸਿੱਖ ਸੰਗਤਾਂ ਦੇ ਨਾਲ ਬਟਾਲਾ ਵਿਚ ਐਸ.ਐਸ.ਪੀ. ਗੋਬਿੰਦ ਰਾਮ ਦੇ ਦਫਤਰ ਦਾ ਘਿਰਾਓ ਕਰਨਾ ਪਿਆ ਸੀ, ਜਿਸ ਤੋਂ ਬਾਅਦ ਬੀਬੀ ਗੁਰਦੇਵ ਕੌਰ ਅਤੇ ਬੀਬੀ ਗੁਰਮੀਤ ਕੌਰ ਨੂੰ ਰਿਹਾਅ ਕਰਨ ਲਈ ਪੁਲਿਸ ਨੂੰ ਮਜਬੂਰ ਹੋਣਾ ਪਿਆ ਸੀ ਅਤੇ ਪੁਲਿਸ ਦੇ ਤਸ਼ੱਦਦ ਕਾਰਨ ਬੁਰੀ ਹਾਲਤ ਵਿਚ ਦੋਵਾਂ ਬੀਬੀਆਂ ਨੂੰ ਸਟਰੈਚਰ ‘ਤੇ ਪਾ ਕੇ ਸਿੱਖ ਸੰਗਤਾਂ ਦੁਆਰਾ ਹਸਪਤਾਲ ਲਿਜਾਇਆ ਗਿਆ ਸੀ।
ਬੀਬੀ ਗੁਰਦੇਵ ਕੌਰ ਦੇ ਅਕਾਲ ਚਲਾਣੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਅਖੰਡ ਕੀਰਤਨੀ ਜਥੇ ਦੀ 31 ਮੈਂਬਰੀ ਕਮੇਟੀ ਵਲੋਂ ਮੁੱਖ ਬੁਲਾਰੇ ਭਾਈ ਆਰ.ਪੀ. ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਬਖਸ਼ੀਸ਼ ਸਿੰਘ ਕੂਕੋਵਾਲ, ਭਾਈ ਨਿਰਮਲਬੀਰ ਸਿੰਘ ਅੰਮ੍ਰਿਤਸਰ, ਮਾਸਟਰ ਬਲਦੇਵ ਸਿੰਘ ਤਰਨਤਾਰਨ ਅਤੇ ਠੇਕੇਦਾਰ ਮਨਜੀਤ ਸਿੰਘ ਅੰਮ੍ਰਿਤਸਰ ਨੇ ਵਿਛੜੀ ਰੂਹ ਨੂੰ ਅਕਾਲ ਪੁਰਖ ਦੁਆਰਾ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕਰਦਿਆਂ ਆਖਿਆ ਕਿ ਬੀਬੀ ਗੁਰਦੇਵ ਕੌਰ ਨੇ ਸਿੱਦਕ, ਸਿਰੜ ਅਤੇ ਭਾਣਾ ਮੰਨਣ ਦੀ ਮਿਸਾਲ ਕਾਇਮ ਕਰਦਿਆਂ ਪੁਰਾਤਨ ਸਿਦਕਵਾਨ ਸਿੱਖ ਬੀਬੀਆਂ ਦੇ ਇਤਿਹਾਸ ਨੂੰ ਕਾਇਮ ਰੱਖਿਆ ਸੀ।


