- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਹੀਦ ਸਤਵੰਤ ਸਿੰਘ ਦੀ ਮਾਤਾ ਕੋਲੋਂ ਫਾਰਮ ਭਰਵਾ ਕੇ ਸ਼੍ਰੋਮਣੀ ਕਮੇਟੀ ਵਲੋਂ ‘ਬੰਦੀ ਸਿੰਘਾਂ’ ਦੀ ਰਿਹਾਈ ਦੀ ਦਸਤਖਤੀ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ
ਡੇਰਾ ਬਾਬਾ ਨਾਨਕ, 19 ਫਰਵਰੀ (ਤਲਵਿੰਦਰ ਸਿੰਘ ਬੁੱਟਰ)
‘ਬੰਦੀ ਸਿੰਘਾਂ’ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿੱਢੀ ਦਸਤਖਤੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਹਲਕਾਵਾਰ ਦਸਤਖਤੀ ਫਾਰਮ ਭਰਵਾਉਣ ਦੀ ਆਰੰਭਤਾ ਸ਼ਹੀਦ ਭਾਈ ਸਤਵੰਤ ਸਿੰਘ ਦੀ ਮਾਤਾ ਕੋਲੋਂ ਦਸਤਖਤੀ ਫਾਰਮ ਭਰਵਾ ਕੇ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ‘ਬੰਦੀ ਸਿੰਘਾਂ’ ਦੀ ਰਿਹਾਈ ਦੀ ਦਸਤਖਤੀ ਮੁਹਿੰਮ ਦੀ ਆਰੰਭਤਾ ਕਰਨ ਲਈ ਸ਼ਹੀਦ ਭਾਈ ਸਤਵੰਤ ਸਿੰਘ ਦੇ ਜੱਦੀ ਪਿੰਡ ਅਗਵਾਨ ਪਹੁੰਚੇ ਅਤੇ ਉਨ੍ਹਾਂ ਸ਼ਹੀਦ ਦੀ ਮਾਤਾ ਪਿਆਰ ਕੌਰ ਕੋਲੋਂ ਸਮਰਥਨ ਹਾਸਲ ਕੀਤਾ।
ਚੇਤੇ ਕਰਾਇਆ ਜਾਂਦਾ ਹੈ ਕਿ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਜੂਨ 1984 ਦੇ ਫੌਜੀ ਹਮਲੇ ਲਈ ਜ਼ਿੰਮੇਵਾਰ ਸਮਝੀ ਜਾਂਦੀ ਦੇਸ਼ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਉਸ ਦੇ ਦੋ ਅੰਗ ਰੱਖਿਅਕਾਂ ਭਾਈ ਸਤਵੰਤ ਸਿੰਘ ਅਤੇ ਭਾਈ ਬੇਅੰਤ ਸਿੰਘ ਨੇ 31 ਅਕਤੂਬਰ 1984 ਨੂੰ ਕੀਤਾ ਸੀ।ਭਾਈ ਬੇਅੰਤ ਸਿੰਘ ਤਾਂ ਮੌਕੇ ‘ਤੇ ਹੀ ਇੰਦਰਾ ਗਾਂਧੀ ਦੀ ਰੱਖਿਆ ਲਈ ਤਾਇਨਾਤ ਟੀਮਾਂ ਦੀਆਂ ਗੋਲੀਆਂ ਨਾਲ ਸ਼ਹੀਦ ਹੋ ਗਏ ਸਨ ਜਦੋਂਕਿ ਭਾਈ ਸਤਵੰਤ ਸਿੰਘ ਨੂੰ ਭਾਈ ਕਿਹਰ ਸਿੰਘ ਦੇ ਨਾਲ 6 ਜਨਵਰੀ, 1989 ਦੀ ਸਵੇਰ ਨੂੰ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਦਿੱਤੀ ਗਈ ਸੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਬਾਬਾ ਨਾਨਕ ਵਿਖੇ ਦਸਤਖਤੀ ਮੁਹਿੰਮ ਦੀ ਆਰੰਭਤਾ ਤੋਂ ਪਹਿਲਾਂ ਸ਼ਹੀਦ ਭਾਈ ਸਤਵੰਤ ਸਿੰਘ ਦੇ ਜੱਦੀ ਪਿੰਡ ਅਗਵਾਨ ਵਿਖੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਵਿਖੇ ਪਹੁੰਚ ਕੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਪਾਵਨ ਹੁਕਮਨਾਮਾ ਲਿਆ। ਸ਼ਹੀਦ ਭਾਈ ਸਤਵੰਤ ਸਿੰਘ ਦੀ ਮਾਤਾ ਪਿਆਰ ਕੌਰ ਨੇ ਵੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਭਰੋਸਾ ਦਿਵਾਇਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਯਤਨਾਂ ਨੂੰ ਬੂਰ ਜ਼ਰੂਰ ਪਵੇਗਾ। ਉਨ੍ਹਾਂ ਨੇ ਪਿਛਲੇ ਦਿਨੀਂ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ਵਿਚ ਐਡਵੋਕੇਟ ਧਾਮੀ ‘ਤੇ ਹੋਏ ਹਮਲੇ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਕੋਈ ਵੀ ਸੰਘਰਸ਼ ਨਿੱਕੇ-ਮੋਟੇ ਰਾਜਨੀਤਕ ਮਤਭੇਦਾਂ ਨੂੰ ਪਾਸੇ ਰੱਖ ਕੇ ਸਮੂਹਿਕ ਕੌਮੀ ਯਤਨਾਂ ਤੋਂ ਬਗੈਰ ਸਫਲ ਨਹੀਂ ਹੋ ਸਕਦਾ ਅਤੇ ਕੌਮੀ ਇਤਫਾਕ ਨੂੰ ਨੁਕਸਾਨ ਪਹੁੰਚਾਉਣ ਵਾਲੇ ਲੋਕ ਪੰਥਕ ਨਹੀਂ ਹੋ ਸਕਦੇ। ਮਾਤਾ ਪਿਆਰ ਕੌਰ ਨੇ ਐਡਵੋਕੇਟ ਧਾਮੀ ਨੂੰ ਆਸ਼ੀਰਵਾਦ ਦਿੰਦਿਆਂ ਆਖਿਆ ਕਿ ਬੰਦੀ ਸਿੰਘਾਂ ਪ੍ਰਤੀ ਉਨ੍ਹਾਂ ਦੀ ਦੇਣ ਪਹਿਲਾਂ ਵੀ ਮਿਸਾਲੀ ਰਹੀ ਹੈ ਅਤੇ ਹੁਣ ਵੀ ਉਹ ਸਰਾਹੁਣਯੋਗ ਯਤਨ ਕਰ ਰਹੇ ਹਨ। ਇਸ ਮੌਕੇ ਮਾਤਾ ਪਿਆਰ ਕੌਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿਹਰਾ, ਦਸਤਾਰ ਅਤੇ ਦੁਸ਼ਾਲਾ ਦੇ ਕੇ ਸਨਮਾਨਿਤ ਕੀਤਾ ਅਤੇ ਐਡਵੋਕੇਟ ਧਾਮੀ ਨੇ ਵੀ ਮਾਤਾ ਪਿਆਰ ਕੌਰ ਨੂੰ ਸੰਸਥਾ ਵਲੋਂ ਸਨਮਾਨਤ ਕੀਤਾ। ਇਸ ਮੌਕੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਦੇ ਮੁੱਖ ਪ੍ਰਬੰਧਕ ਭਾਈ ਸੁਖਵਿੰਦਰ ਸਿੰਘ ਅਗਵਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ. ਸਤਬੀਰ ਸਿੰਘ, ਨਿੱਜੀ ਸਹਾਇਕ ਵਿਕਾਸ ਸਿੰਘ, ਸ਼੍ਰੋਮਣੀ ਕਮੇਟੀ ਦੇ ਸਹਾਇਕ ਇੰਚਾਰਜ ਪਬਲੀਸਿਟੀ ਜਗਤਾਰ ਸਿੰਘ ਖੋਦੇਬੇਟ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾਤਾ ਗੁਰਨਾਮ ਸਿੰਘ, ਵਰਿਆਮ ਸਿੰਘ, ਭਤੀਜਾ ਤੇਜਿੰਦਰ ਸਿੰਘ ਨਿਊਜ਼ੀਲੈਂਡ, ਰਤਨ ਸਿੰਘ, ਅਮਰੀਕ ਸਿੰਘ ਅਤੇ ਊਧਮ ਸਿੰਘ ਆਦਿ ਵੀ ਹਾਜ਼ਰ ਸਨ।


