- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੀਲੰਕਾ ਵਿੱਚ ਹਨ ਆਈ. ਐਸ. ਨਾਲ ਜੁੜੇ 130 ਤੋਂ ਵੱਧ ਸ਼ੱਕੀ : ਸਿਰੀਸੇਨਾ
ਕੋਲੰਬੋ – ਸ਼੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲ ਸਿਰੀਸੇਨਾ ਨੇ ਕਿਹਾ ਕਿ ਇਸਲਾਮਿਕ ਸਟੇਟ (ਆਈ. ਐਸ.) ਅੱਤਵਾਦੀ ਸਮੂਹ ਨਾਲ ਜੁੜੇ 130 ਤੋਂ ਵੱਧ ਸ਼ੱਕੀ ਸ਼੍ਰੀਲੰਕਾ ਵਿਚ ਸਰਗਰਮ ਹਨ| ਈਸਟਰ ਦੇ ਪਵਿੱਤਰ ਦਿਹਾੜੇ ਤੇ ਸ਼੍ਰੀਲੰਕਾ ਵਿਚ ਹੋਏ ਧਮਾਕਿਆਂ ਦੀ ਜ਼ਿੰਮੇਵਾਰੀ ਆਈ. ਐਸ. ਨੇ ਹੀ ਲਈ ਹੈ| ਇਨ੍ਹਾਂ ਬੰਬ ਧਮਾਕਿਆਂ ਵਿਚ 253 ਵਿਅਕਤੀਆਂ ਦੀ ਮੌਤ ਹੋ ਗਈ ਸੀ| ਸਿਰੀਸੇਨਾ ਨੇ ਕਿਹਾ,”ਸੂਚਨਾ ਇਹ ਹੈ ਕਿ ਅੱਤਵਾਦੀ ਨੈਟਵਰਕ ਨਾਲ ਜੁੜੇ 130 ਤੋਂ 140 ਆਈ. ਐਸ. ਸ਼ੱਕੀ ਸ਼੍ਰੀਲੰਕਾ ਵਿਚ ਹਨ| ਇਨ੍ਹਾਂ ਵਿਚੋਂ ਕਰੀਬ 70 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ| ਅਸੀਂ ਜਲਦੀ ਹੀ ਸਾਰਿਆਂ ਨੂੰ ਗ੍ਰਿਫਤਾਰ ਕਰ ਲਵਾਂਗੇ|


