- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਇਨਾ ਤੇ ਸਿੰਧੂ ਮਲੇਸ਼ੀਆ ਮਾਸ਼ਟਰਜ਼ ਦੇ ਦੂਜੇ ਗੇੜ ’ਚ
ਐੱਚਐੱਸ ਪ੍ਰਣਯ ਨੇ ਵਿਸ਼ਵ ਵਿੱਚ ਦਸਵੇਂ ਨੰਬਰ ਦੇ ਖਿਡਾਰੀ ਕੈਂਤਾ ਸੁਨੇਯਾਮਾ ਨੂੰ ਹਰਾ ਕੇ ਮਹਿਲਾ ਸ਼ਟਲਰ ਪੀਵੀ ਸਿੰਧੂ ਅਤੇ ਸਾਇਨਾ ਨੇਹਵਾਲ ਨਾਲ ਅੱਜ ਇੱਥੇ ਮਲੇਸ਼ੀਆ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ ਦੇ ਦੂਜੇ ਗੇੜ ਵਿੱਚ ਥਾਂ ਬਣਾ ਲਈ ਹੈ। ਵਿਸ਼ਵ ਵਿੱਚ 26ਵੇਂ ਨੰਬਰ ਦੇ ਖਿਡਾਰੀ ਪ੍ਰਣਯ ਨੇ ਪਹਿਲੇ ਗੇੜ ਦੇ ਮੈਚ ਵਿੱਚ ਸੁਨੇਯਾਮਾ ਨੂੰ ਸਿਰਫ਼ 34 ਮਿੰਟ ਵਿੱਚ 21-9, 21-17 ਨਾਲ ਸ਼ਿਕਸਤ ਦਿੱਤੀ। ਪ੍ਰਣਯ ਨੂੰ ਹਾਲਾਂਕਿ ਵੀਰਵਾਰ ਨੂੰ ਦੂਜੇ ਗੇੜ ਵਿੱਚ ਵਿਸ਼ਵ ਦੇ ਅੱਵਲ ਨੰਬਰ ਖਿਡਾਰੀ ਜਾਪਾਨ ਦੇ ਕੈਂਤੋ ਮੋਮੋਤਾ ਦਾ ਸਾਹਮਣਾ ਕਰਨਾ ਹੋਵੇਗਾ, ਜੋ ਬਿਹਰਤੀਨ ਲੈਅ ਵਿੱਚ ਚੱਲ ਰਿਹਾ ਹੈ। ਮੋਮੋਤਾ ਨੇ ਇੱਕ ਹੋਰ ਭਾਰਤੀ ਪਾਰੂਪੱਲੀ ਕਸ਼ਿਅਪ ਨੂੰ 43 ਮਿੰਟ ਵਿੱਚ 21-17, 21-16 ਨਾਲ ਹਰਾ ਕੇ ਟੂਰਨਾਮੈਂਟ ਵਿੱਚੋਂ ਬਾਹਰ ਕੀਤਾ।ਵਿਸ਼ਵ ਚੈਂਪੀਅਨਸ਼ਿਪ ਦੇ ਕਾਂਸੀ ਦਾ ਤਗ਼ਮਾ ਜੇਤੂ ਬੀ ਸਾਈ ਪ੍ਰਣੀਤ ਅਤੇ ਕਿਦਾਂਬੀ ਸ੍ਰੀਕਾਂਤ ਨੂੰ ਵੀ ਪੁਰਸ਼ ਸਿੰਗਲਜ਼ ’ਚ ਬਾਹਰ ਦਾ ਰਸਤਾ ਵੇਖਣਾ ਪਿਆ। ਮੌਜੂਦਾ ਵਿਸ਼ਵ ਚੈਂਪੀਅਨ ਅਤੇ ਛੇਵਾਂ ਦਰਜਾ ਪ੍ਰਾਪਤ ਸਿੰਧੂ ਨੇ ਪਹਿਲੇ ਗੇੜ ਵਿੱਚ ਰੂਸ ਦੀ ਯੇਵਗੇਨੀਆ ਕੋਸੇਤਸਕਾਇਆ ਨੂੰ ਸਿਰਫ਼ 35 ਮਿੰਟ ਵਿੱਚ 21-15, 21-13 ਨਾਲ ਹਰਾਇਆ। ਲੰਡਨ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜੇਤੂ ਸਾਇਨਾ ਨੇ ਬੈਲਜੀਅਮ ਦੀ ਲਿਆਨ ਟੇਨ ਨੂੰ ਸਿਰਫ਼ 36 ਮਿੰਟ ਵਿੱਚ 21-15, 21-17 ਨਾਲ ਮਾਤ ਦਿੱਤੀ।


