- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਥੀਆਂ ਨਾਲ ਖੁਫੀਆ ਨੀਤੀ ਕਰਾਂਗੇ ਮਜ਼ਬੂਤ : ਅਮਰੀਕਾ
ਵਾਸ਼ਿੰਗਟਨ – ਅਮਰੀਕਾ ਦੇ ਖੁਫੀਆ ਵਿਭਾਗ ਨੇ ਕਿਹਾ ਕਿ ਉਹ ਸਾਥੀਆਂ ਨਾਲ ਖੁਫੀਆ ਜਾਣਕਾਰੀ ਦਾ ਲੈਣ-ਦੇਣ ਕਰ ਕੇ ਆਪਣੀ ਖੁਫੀਆ ਰਣਨੀਤੀ ਨੂੰ ਮਜ਼ਬੂਤ ਕਰੇਗਾ| ਇਸ ਸਬੰਧ ਵਿੱਚ ਜਾਰੀ ਰਾਸ਼ਟਰੀ ਖੁਫੀਆ ਨੀਤੀ 2019 ਦੇ ਦਸਤਾਵੇਜ਼ ਵਿੱਚ ਕਿਹਾ ਗਿਆ,’ਖੁਫੀਆ ਜਾਣਕਾਰੀ ਦਾ ਲੈਣ-ਦੇਣ ਸਾਡੀ ਰਾਸ਼ਟਰੀ ਸੁਰੱਖਿਆ ਨੀਤੀ ਦੀ ਵੱਡੀ ਜ਼ਰੂਰਤ ਹੈ| ਸਾਡੀਆਂ ਸਮੂਹਿਕ ਸਮਰਥਾਵਾਂ, ਡਾਟਾ, ਮਾਹਿਰਾਂ ਅਤੇ ਅੰਤਰ ਦ੍ਰਿਸ਼ਟੀ ਦੇ ਲਾਭ ਨੂੰ ਪ੍ਰਭਾਵਸ਼ਾਲੀ ਰੂਪ ਨਾਲ ਲਾਗੂ ਕਰਨ ਨਾਲ ਸਾਡੇ ਸਾਥੀਆਂ ਨੂੰ ਕਈ ਗੁਣਾ ਵਧੇਰੇ ਫਾਇਦਾ ਹੋਵੇਗਾ| ਆਈ. ਸੀ. ਮੌਜੂਦਾ ਸਾਥੀਆਂ ਵਿੱਚ ਸੁਧਾਰ ਕਰੇਗਾ ਅਤੇ ਖੁਫੀਆ ਜਾਣਕਾਰੀ ਨੂੰ ਵਧਾਉਣ ਅਤੇ ਫੈਸਲਿਆਂ ਦੀ ਜਾਣਕਾਰੀ ਦੇਣ ਲਈ ਨਵੇਂ ਰਿਸ਼ਤੇ ਵੀ ਬਣਾਵੇਗਾ|” ਦਸਤਾਵੇਜ਼ ਵਿੱਚ ਕਿਹਾ ਗਿਆ ਹੈ ਕਿ ਅਮਰੀਕੀ ਖੁਫੀਆ ਵਿਭਾਗ ਦੇ ਨਿਰਦੇਸ਼ਕ ਦੇ ਦਫਤਰ ਵਲੋਂ ਹਰ 4 ਸਾਲ ਵਿੱਚ ਜਾਰੀ ਹੋਣ ਵਾਲਾ ਦਸਤਾਵੇਜ਼ ਹੈ|


