- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੇ ਦੇਸ਼ ਨੂੰ ਮਾਣ ਹੈ : ਰਾਜਨਾਥ ਸਿੰਘ
ਲਖਨਊ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਦੇ ਪ੍ਰਤੀ ਅੱਜ ਸਨਮਾਨ ਜ਼ਾਹਰ ਕਰਦੇ ਹੋਏ ਕਿਹਾ ਕਿ ਦੇਸ਼ ਨੂੰ ਉਨ੍ਹਾਂ ਤੇ ਮਾਣ ਹੈ| ਰਾਜਨਾਥ ਨੇ ਇੱਥੇ ਏ. ਐਮ. ਸੀ. ਸਟੇਡੀਅਮ ਵਿੱਚ ਕਿਹਾ, ”ਦੇਸ਼ ਨੂੰ ਆਪਣੀਆਂ ਹਥਿਆਰਬੰਦ ਫੌਜਾਂ ਤੇ ਮਾਣ ਹੈ| ਸਾਨੂੰ ਸਾਬਕਾ ਫੌਜੀਆਂ ਤੇ ਮਾਣ ਹੈ, ਜੋ ਜ਼ਰੂਰਤ ਪੈਣ ਤੇ ਉਸੇ ਵਿਸ਼ਵਾਸ ਨਾਲ ਹੁਣ ਵੀ ਆਪਣੇ ਫਰਜ ਨਿਭਾ ਰਹੇ ਹਨ| ਇਸ ਗੱਲ ਦਾ ਮੈਨੂੰ ਪੂਰਾ ਵਿਸ਼ਵਾਸ ਹੈ|”ਰੱਖਿਆ ਮੰਤਰੀ ਨੇ ਸਟੇਡੀਅਮ ਵਿੱਚ ਲਗਾਏ ਗਏ ਵੱਖ-ਵੱਖ ਸਟਾਲ ਦੇਖੇ ਅਤੇ ਸਾਬਕਾ ਫੌਜੀਆਂ ਤੇ ਸ਼ਹੀਦ ਫੌਜੀਆਂ ਦੀਆਂ ਪਤਨੀਅਂ ਨਾਲ ਗੱਲਬਾਤ ਕੀਤੀ| ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਅਬਦੁੱਲ ਹਮੀਦ ਅਤੇ ਮਨੋਜ ਪਾਂਡੇ ਵਰਗੇ ਯੋਧਿਆਂ ਦਾ ਜਨਮ ਸਥਾਨ ਰਿਹਾ ਹੈ ਅਤੇ ਪੂਰਾ ਦੇਸ਼ ਇਨ੍ਹਾਂ ਯੋਧਿਆਂ ਦਾ ਕਰਜ਼ਾਈ ਰਹੇਗਾ| ਬਾਅਦ ਵਿੱਚ ਜਦੋਂ ਪੱਤਰਕਾਰਾਂ ਨੇ ਮਹਾਰਾਸ਼ਟਰ ਵਿੱਚ ਸਰਕਾਰ ਗਠਨ ਨੂੰ ਲੈ ਕੇ ਸਵਾਲ ਕੀਤਾ ਤਾਂ ਰਾਜਨਾਥ ਸਿੰਘ ਨੇ ਕਿਹਾ,”ਇਸ ਸਮੇਂ ਮੈਂ ਜਿਸ ਪ੍ਰੋਗਰਾਮ ਵਿੱਚ ਇੱਥੇ ਆਇਆ ਹਾਂ, ਉੱਥੇ ਮੈਂ ਕੋਈ ਸਿਆਸੀ ਗੱਲ ਨਹੀਂ ਕਰਨਾ ਚਾਹੁੰਦਾ| ਇਹ ਰਾਜਪਾਲ ਦਾ ਵਿਸ਼ੇਸ਼ ਅਧਿਕਾਰ ਸੀ| ਸੰਤੁਸ਼ਟ ਹੋਣਤੇ ਰਾਜਪਾਲ ਨੂੰ ਜਿਸ ਨੂੰ ਸੱਦਾ ਦੇਣਾ ਸੀ, ਉਨ੍ਹਾਂ ਨੇ ਉਸ ਨੂੰ ਸੱਦਾ ਦਿੱਤਾ|”


