- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਬਕਾ ਰਾਸ਼ਟਰਪਤੀ ਓਬਾਮਾ ਨੇ ਬੀਮਾਰ ਬੱਚਿਆਂ ਨਾਲ ਮਨਾਈ ਕ੍ਰਿਸਮਸ
ਵਾਸ਼ਿੰਗਟਨ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਬੱਚਿਆਂ ‘ਚ ਵੀ ਬਹੁਤ ਪ੍ਰਸਿੱਧ ਹਨ। ਰਾਸ਼ਟਰਪਤੀ ਰਹਿਣ ਦੌਰਾਨ ਕਈ ਵਾਰ ਉਨ੍ਹਾਂ ਨੂੰ ਬੱਚਿਆਂ ਨਾਲ ਖੁੱਲ੍ਹ ਕੇ ਸਹਿਜ ਵਿਵਹਾਰ ਕਰਦੇ ਹੋਏ ਦੇਖਿਆ ਗਿਆ ਹੈ। ਇਸ ਸਮੇਂ ਜਦ ਪੂਰੀ ਦੁਨੀਆ ਕ੍ਰਿਸਮਸ ਦੇ ਜਸ਼ਨ ‘ਚ ਬਿਜ਼ੀ ਹੈ, ਉਸ ਸਮੇਂ ਉਹ ਬੀਮਾਰ ਬੱਚਿਆਂ ਨਾਲ ਤਿਉਹਾਰ ਮਨਾ ਰਹੇ ਹਨ। ਓਬਾਮਾ ਵਾਸ਼ਿੰਗਟਨ ਦੇ ਇਕ ਹਸਪਤਾਲ ‘ਚ ਸਾਂਤਾ (ਸੈਂਟਾ) ਕਲਾਜ਼ ਬਣ ਕੇ ਪੁੱਜੇ ਅਤੇ ਬੱਚਿਆਂ ਨੂੰ ਤੋਹਫੇ ਦਿੱਤੇ। ਉਨ੍ਹਾਂ ਨੇ ਸਾਂਤਾ ਵਾਲੀ ਟੋਪੀ ਅਤੇ ਕੈਜ਼ੁਅਲ ਕੱਪੜੇ ਪਹਿਨੇ ਸਨ ਅਤੇ ਉਹ ਗਿਫਟ ਦਾ ਬੈਗ ਮੋਢਿਆਂ ‘ਤੇ ਲਟਕਾ ਕੇ ਹਸਪਤਾਲ ਪੁੱਜੇ। ਬੀਮਾਰ ਬੱਚੇ ਆਪਣੇ ਕੋਲ ਸਾਬਕਾ ਰਾਸ਼ਟਰਪਤੀ ਨੂੰ ਦੇਖ ਕੇ ਬਹੁਤ ਖੁਸ਼ ਹੋਏ ਅਤੇ ਉਨ੍ਹਾਂ ਨੇ ਉਨ੍ਹਾਂ ਨਾਲ ਤਸਵੀਰਾਂ ਵੀ ਖਿੱਚੀਆਂ। ਉਨ੍ਹਾਂ ਨੇ ਝੂਮਦੇ ਹੋਏ ਕ੍ਰਿਸਮਸ ਦਾ ਗਾਣਾ ਵੀ ਗਾਇਆ ਅਤੇ ਸਭ ਨੇ ਤਾੜੀਆਂ ਨਾਲ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਬੱਚਿਆਂ ਨਾਲ ਆਪਣਾ ਕਾਫੀ ਸਮਾਂ ਬਤੀਤ ਕੀਤਾ ਅਤੇ ਬੱਚਿਆਂ ਨੇ ਵੀ ਖੁੱਲ੍ਹ ਕੇ ਮਸਤੀ ਕੀਤੀ। ਇਸ ਹਸਪਤਾਲ ਦਾ ਦੌਰਾ ਕਰਨ ਮਗਰੋਂ ਉਨ੍ਹਾਂ ਆਪਣੇ ਵਿਜ਼ਿਟ ਦਾ ਵੀਡੀਓ ਵੀ ਸਾਂਝਾ ਕੀਤਾ। ਸਾਬਕਾ ਰਾਸ਼ਟਰਪਤੀ ਨੇ ਹਸਪਤਾਲ ਪ੍ਰਸ਼ਾਸਨ ਅਤੇ ਸਟਾਫ ਨੂੰ ਬੱਚਿਆਂ ਨਾਲ ਸਮਾਂ ਬਤੀਤ ਕਰਨ ਦਾ ਮੌਕਾ ਦੇਣ ਲਈ ਧੰਨਵਾਦ ਕੀਤਾ ਅਤੇ ਸਭ ਨੂੰ ਕ੍ਰਿਸਮਸ ਦੀ ਵਧਾਈ ਦਿੱਤੀ।


