- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖ ਕਤਲੇਆਮ ਸਬੰਧੀ ਸੁਪਰੀਮ ਕੋਰਟ ਵੱਲੋਂ ਐਸ.ਆਈ.ਟੀ. ਗਠਤ ਕਰਨ ਦਾ ਫੈਸਲਾ ਸ਼ਲਾਘਾਯੋਗ-ਭਾਈ ਲੌਂਗੋਵਾਲ
ਅੰਮ੍ਰਿਤਸਰ – 1984 ’ਚ ਵਾਪਰੇ ਸਿੱਖ ਕਤਲੇਆਮ ਦੇ ਕੇਸਾਂ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਦੋ ਮੈਂਬਰੀ ਵਿਸ਼ੇਸ਼ ਜਾਂਚ ਟੀਮ ਗਠਤ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਸਿੱਖ ਜਗਤ ਲਈ ਕਦੇ ਨਾ ਭੁਲਾਇਆ ਜਾਣ ਵਾਲਾ ਕਾਂਡ ਹੈ ਅਤੇ ਇਸ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਕੌਮ ਵੱਲੋਂ ਪਿਛਲੇ 34 ਸਾਲ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਇਸ ਸਬੰਧ ਵਿਚ ਸੁਪਰੀਮ ਕੋਰਟ ਵੱਲੋਂ ਐਸ.ਆਈ.ਟੀ. ਬਣਾਉਣ ਦਾ ਤਾਜ਼ਾ ਫੈਸਲਾ ਸਵਾਗਤਯੋਗ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਇਸ ਫੈਸਲੇ ਨਾਲ ਬੰਦ ਕੀਤੇ ਜਾ ਚੁੱਕੇ ਕੇਸਾਂ ਨੂੰ ਮੁੜ ਜਾਂਚ ਦੇ ਘੇਰੇ ਵਿਚ ਲਿਆਂਦਾ ਜਾ ਸਕੇਗਾ। ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਅਦਾਲਤ ਨੇ ਸਿੱਖ ਨਸਲਕੁਸ਼ੀ ਦੇ ਦੋ ਦੋਸ਼ੀਆਂ ਨੂੰ ਕਰੜੀਆਂ ਸਜ਼ਾਵਾਂ ਦੇ ਕੇ ਸਿੱਖਾਂ ਦਾ ਭਰੋਸਾ ਜਿੱਤਿਆ ਹੈ ਅਤੇ ਹੁਣ ਸੁਪਰੀਮ ਕੋਰਟ ਵੱਲੋਂ ਵਿਸ਼ੇਸ਼ ਜਾਂਚ ਟੀਮ ਗਠਤ ਕਰਕੇ ਬੰਦ ਕੀਤੇ ਜਾ ਚੁੱਕੇ ਮਾਮਲਿਆਂ ’ਤੇ ਮੁੜ ਵਿਚਾਰ ਦੇ ਫੈਸਲੇ ਨਾਲ ਸਿੱਖਾਂ ਦਾ ਨਿਆਂਪਾਲਕਾ ’ਤੇ ਭਰੋਸਾ ਹੋਰ ਵੀ ਪੱਕਾ ਹੋਇਆ ਹੈ। ਉਨ੍ਹਾਂ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆਂ ਨਹੀਂ ਜਾਣਾ ਚਾਹੀਦਾ ਅਤੇ ਹਰ ਦੋਸ਼ੀ ਨੂੰ ਕਰੜੀ ਤੋਂ ਕਰੜੀ ਤੋਂ ਸਜ਼ਾ ਮਿਲਣੀ ਚਾਹੀਦੀ ਹੈ ਭਾਵੇਂ ਉਹ ਕਿੰਨਾ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਵੇ।


