- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖ ਕੌਮ ਗੁਰੂ ਘਰਾਂ ਵਿਚ ਕਿਸੇ ਤਰ੍ਹਾਂ ਦਾ ਦਖ਼ਲ ਬਰਦਾਸ਼ਤ ਨਹੀਂ ਕਰੇਗੀ-ਭਾਈ ਲੌਂਗੋਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਸ਼ਟਰੀ ਸਿੱਖ ਸੰਗਤ ਦੇ ਜਨਰਲ ਸਕੱਤਰ ਸ. ਅਵਤਾਰ ਸਿੰਘ ਸ਼ਾਸਤਰੀ ਦੇ ਮੀਡੀਆ ਵਿਚ ਦਿੱਤੇ ਇਕ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ, ਜਿਸ ਵਿਚ ਸ਼ਾਸਤਰੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸ਼੍ਰੋਮਣੀ ਅਕਾਲੀ ਦਲ ਕਰ ਰਿਹਾ ਹੈ, ਇਨ੍ਹਾਂ ਸ਼ਬਦਾਂ ’ਤੇ ਇਤਰਾਜ਼ ਜਿਤਾਉਂਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸਿੱਖਾਂ ਦੁਆਰਾ ਚੁਣੀ ਹੋਈ ਨੁਮਾਇੰਦਾ ਸਿੱਖ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਂਦਾ ਹੈ। ਰਾਸ਼ਟਰੀ ਸਿੱਖ ਸੰਗਤ ਕਹਾਉਣ ਵਾਲੀ ਆਰ.ਐਸ.ਐਸ. ਦੀ ਸ਼ਾਖਾ ਹੈ, ਜੋ ਹਮੇਸ਼ਾਂ ਸਿੱਖਾਂ ਵਿਚ ਦੁਬਿਧਾ ਪੈਦਾ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ। ਭਾਈ ਲੋਂਗੋਵਾਲ ਨੇ ਇਹ ਵੀ ਕਿਹਾ ਕਿ ਮਹਾਰਾਸ਼ਟਰ ਸਰਕਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਨਾਂਦੇੜ ਦੇ ਐਕਟ 1956 ਦੀ ਧਾਰਾ 11 ਵਿਚ ਮਨਮਰਜ਼ੀ ਨਾਲ ਸੋਧ ਕਰਕੇ ਆਪਣੇ ਪੱਧਰ ’ਤੇ ਪ੍ਰਧਾਨ ਨਿਯੁਕਤ ਕਰਨਾ ਚਾਹੁੰਦੀ ਹੈ, ਜੋ ਕਿ ਸਹੀ ਨਹੀਂ ਹੈ ਅਤੇ ਸੰਗਤ ਇਸ ਫੈਸਲੇ ਦਾ ਪੁਰਜ਼ੋਰ ਵਿਰੋਧ ਵੀ ਕਰਦੀ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਆਰ.ਐਸ.ਐਸ. ਨੂੰ ਇਹ ਹਰਗਿਜ ਨਹੀਂ ਭੁੱਲਣਾ ਚਾਹੀਦਾ ਕਿ ਸਿੱਖ ਇਕ ਵੱਖਰੀ ਕੌਮ ਹੈ, ਇਸ ਦਾ ਇਤਿਹਾਸ ਨਿਰਾਲਾ ਅਤੇ ਵਿਲੱਖਣ ਹੈ, ਇਸ ਦੀ ਮਰਯਾਦਾ ਅਤੇ ਰੀਤੀ-ਰਿਵਾਜ ਮੌਲਿਕ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਜ਼ਾਦੀ ਦਿਵਾਉਣ ਵਿਚ ਸਿੱਖ ਕੌਮ ਦਾ ਭਾਰੀ ਯੋਗਦਾਨ ਹੈ, ਜਿਨ੍ਹਾਂ ਨੇ ਬਾਹਰੋਂ ਹਮਲਾ ਕਰਨ ਆਏ ਧਾੜਵੀਆਂ ਦਾ ਹਿੱਕਾ ਢਾਹ ਕੇ ਮੁਕਾਬਲਾ ਕੀਤਾ, ਜਿਸ ਕਰਕੇ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਿਹੇ ਹਾਂ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਹਰ ਧਰਮ ਦਾ ਸਤਿਕਾਰ ਕਰਦੀ ਹੈ, ਪਰ ਆਪਣੇ ਧਰਮ ਵਿਚ ਕਿਸੇ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਆਰ.ਐਸ.ਐਸ. ਦੀਆਂ ਅਜਿਹੀਆਂ ਕੋਝੀਆਂ ਹਰਕਤਾਂ ਸਿੱਖਾਂ ਲਈ ਭਰਾ-ਮਾਰੂ ਜੰਗ ਦਾ ਕੰਮ ਕਰ ਰਹੀਆਂ ਹਨ, ਇਸ ਲਈ ਇਸ ਤੋਂ ਸੁਚੇਤ ਹੋਣ ਦੀ ਲੋੜ ਹੈ।


