- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਪਾਕਿਸਤਾਨ ਦੇ ਸੰਪਰਕ ’ਚ ਹਾਂ: ਜੈਸ਼ੰਕਰ
ਨਵੀਂ ਦਿੱਲੀ – ਲਾਹੌਰ ਸਮੇਤ ਹੋਰ ਕਈ ਸ਼ਹਿਰਾਂ ’ਚ ਹਿੰਸਕ ਪ੍ਰਦਰਸ਼ਨਾਂ ਦਾ ਅਸਰ ਵਿਸਾਖੀ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਜਥੇ ’ਤੇ ਵੀ ਪਿਆ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਦਾਅਵਾ ਕੀਤਾ ਹੈ ਕਿ ਉਹ 800 ਤੋਂ ਜ਼ਿਆਦਾ ਭਾਰਤੀ ਸ਼ਰਧਾਲੂਆਂ ਦੀ ਸੁਰੱਖਿਆ ਲਈ ਪਾਕਿਸਤਾਨ ਦੇ ਅਧਿਕਾਰੀਆਂ ਦੇ ਸੰਪਰਕ ’ਚ ਹਨ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਹ ਪਾਕਿਸਤਾਨ ਦੇ ਹਾਲਾਤ ’ਤੇ ਨੇੜਿਉਂ ਨਜ਼ਰ ਰੱਖ ਰਹੇ ਹਨ। ‘ਮੈਂ ਸਿੱਖ ਜਥੇ ਦੇ ਸੰਪਰਕ ’ਚ ਵੀ ਹਾਂ।ਸ਼ਰਧਾਲੂਆਂ ਦੀ ਸੁਰੱਖਿਅਤ ਵਤਨ ਵਾਪਸੀ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ।’ ਵਿਦੇਸ਼ ਮੰਤਰੀ ਦਾ ਇਹ ਜਵਾਬ ਉਸ ਸਮੇਂ ਆਇਆ ਹੈ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਸ੍ਰੀ ਜੈਸ਼ੰਕਰ ਨੂੰ ਪਾਕਿਸਤਾਨ ’ਚ ਫਸੇ ਸਿੱਖ ਸ਼ਰਧਾਲੂਆਂ ਦੇ ਮਾਮਲੇ ਨੂੰ ਦੇਖਣ ਦੀ ਬੇਨਤੀ ਕੀਤੀ ਸੀ। ਲਹਿੰਦੇ ਪੰਜਾਬ ਦੇ ਇਕ ਅਧਿਕਾਰੀ ਨੇ ਕਿਹਾ ਕਿ ਤਹਿਰੀਕ-ਏ-ਲਬਾਇਕ ਪਾਕਿਸਤਾਨ ਦੇ ਸਮਰਥਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਕਰਕੇ ਸਿੱਖ ਸ਼ਰਧਾਲੂਆਂ ਨੂੰ ਹਸਨ ਅਬਦਾਲ ਪਹੁੰਚਣ ਲਈ 14 ਘੰਟਿਆਂ ਦਾ ਸਮਾਂ ਲੱਗਾ ਜਦਕਿ ਇਹ ਸਫ਼ਰ ਮਸਾਂ ਤਿੰਨ ਘੰਟਿਆਂ ਦਾ ਹੈ।


