- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮੀਟਿੰਗ
ਵਿਧਾਨ ਸਭਾ ਸੈਸ਼ਨ ਤੋਂ ਬਾਅਦ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਦਿੱਤਾ ਭਰੋਸਾ
ਚੰਡੀਗੜ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦੀਆਂ ਮੰਗਾਂ ਉਤੇ ਵਿਚਾਰ ਕਰਨ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 16 ਜਾਂ 17 ਦਸੰਬਰ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ।ਸ੍ਰੀ ਸੋਨੀ ਨੇ ਕਿਹਾ ਕਿ ਅਧਿਆਪਕਾਂ ਨੂੰ ਧਰਨੇ ਦਾ ਰਾਹ ਛੱਡ ਕੇ ਗੱਲਬਾਤ ਰਾਹੀਂ ਮਸਲੇ ਹੱਲ ਕਰਵਾਉਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਪਟਿਆਲਾ ਵਿਖੇ ਧਰਨੇ ਦੌਰਾਨ ਉਨਾਂ ਅਧਿਆਪਕਾਂ ਨਾਲ ਜੋ ਵੀ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕੀਤਾ ਜਾਵੇਗਾ ਅਤੇ ਵਿਧਾਨ ਸਭਾ ਸੈਸ਼ਨ ਤੋਂ ਬਾਅਦ 16 ਜਾਂ 17 ਦਸੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾ ਕੇ ਮਸਲੇ ਦਾ ਹੱਲ ਕੱਢਿਆ ਜਾਵੇਗਾ। ਉਨਾਂ ਕਿਹਾ ਕਿ ਪਹਿਲਾਂ ਵੀ ਮੁੱਖ ਮੰਤਰੀ ਨੇ ਇਨਾਂ ਅਧਿਆਪਕਾਂ ਦੀ ਮੰਗ ਉਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਤਨਖ਼ਾਹ ਪੰਜ ਹਜ਼ਾਰ ਵਧਾਈ ਸੀ। ਹੁਣ ਵੀ ਮੁੱਖ ਮੰਤਰੀ ਜੋ ਵੀ ਫੈਸਲਾ ਕਰਨਗੇ, ਉਸ ਨੂੰ ਲਾਗੂ ਕੀਤਾ ਜਾਵੇਗਾ।ਮੋਰਚੇ ਵੱਲੋਂ ਆਪਣੇ ਆਗੂਆਂ ਦੀਆਂ ਬਦਲੀਆਂ ਤੇ ਮੁਅੱਤਲੀਆਂ ਇਕੋ ਚਿੱਠੀ ਰਾਹੀਂ ਰੱਦ ਕਰਨ ਦੀ ਮੰਗ ਕਰਨ ਉਤੇ ਸਿੱਖਿਆ ਮੰਤਰੀ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਹ ਬਦਲੀਆਂ ਤੇ ਮੁਅੱਤਲੀਆਂ ਰੱਦ ਕੀਤੀਆਂ ਜਾਣਗੀਆਂ। ਉਨਾਂ ਮੋਰਚੇ ਤੋਂ ਅਜਿਹੇ ਅਧਿਆਪਕਾਂ ਦੀ ਸੂਚੀ ਵੀ ਮੰਗੀ, ਜਿਨਾਂ ਦੀਆਂ ਬਦਲੀਆਂ ਤੇ ਮੁਅੱਤਲੀਆਂ ਹੋਈਆਂ ਹਨ। ਮੀਟਿੰਗ ਦੌਰਾਨ ਲੈਬ ਅਟੈਂਡੈਂਟ, ਉਰਦੂ ਦੇ ਅਧਿਆਪਕਾਂ ਤੇ ਹੋਰ ਵਰਗਾਂ ਦੇ ਅਧਿਆਪਕਾਂ ਨੂੰ ਰੈਗੂਲਰ ਨਾ ਕਰਨ ਉਤੇ ਸਿੱਖਿਆ ਮੰਤਰੀ ਨੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।ਸ੍ਰੀ ਸੋਨੀ ਨੇ ਅਧਿਆਪਕਾਂ ਦੀਆਂ ਰੈਸ਼ਨੇਲਾਈਜੇਸ਼ਨ ਅਤੇ ਹੋਰ ਮੰਗਾਂ ਉਤੇ ਵੀ ਵਿਚਾਰ ਕਰਨ ਦਾ ਭਰੋਸਾ ਦਿੱਤਾ ਅਤੇ ਸਕੱਤਰ ਸਕੂਲ ਸਿੱਖਿਆ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਆਖਿਆ। ਮੀਟਿੰਗ ਦੌਰਾਨ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਸਿੱਖਿਆ ਮੰਤਰੀ ਦੇ ਓ.ਐਸ.ਡੀ. ਡੀ.ਐਸ. ਸਰੋਆ ਹਾਜ਼ਰ ਸਨ।


