- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਧੂ ਤੋਂ ਬਾਅਦ ਸੋਨੀ ਵੀ ਕੈਪਟਨ ਦੇ ਫੈਸਲੇ ਤੋਂ ਔਖੇ
ਲੁਧਿਆਣਾ – ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੀ ਸਕੂਲੀ ਸਿੱਖਿਆ ਵਿਭਾਗ ਜਿਹਾ ਅਹਿਮ ਮਹਿਕਮਾ ਖੁੱਸ ਜਾਣ ਤੋਂ ਔਖੇ ਹਨ। ਹਾਲਾਂਕਿ, ਉਹ ਮੁੱਖ ਮੰਤਰੀ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਤਾਂ ਕੁਝ ਬੋਲ ਨਹੀਂ ਸਕੇ ਪਰ ਕੈਪਟਨ ਦੇ ਅਫਸਰਾਂ ਖ਼ਿਲਾਫ਼ ਆਵਾਜ਼ ਜ਼ਰੂਰ ਬੁਲੰਦ ਕੀਤੀ ਹੈ। ਸੋਨੀ ਕਹਿ ਰਹੇ ਹਨ ਕਿ ਪੰਜਾਬ ਵਿੱਚ ਅਫਸਰਸ਼ਾਹੀ ਦਾ ਹੀ ਬੋਲਬਾਲਾ ਹੈ। ਲੁਧਿਆਣਾ ਪਹੁੰਚੇ ਓਪੀ ਸੋਨੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਫ਼ਸਰਸ਼ਾਹੀ ਮੰਤਰੀਆਂ ‘ਤੇ ਹਾਵੀ ਹੈ। ਸੋਨੀ ਨੇ ਆਪਣੇ ਕੈਪਟਨ ਦੇ ਮੁੱਖ ਸਕੱਤਰ ‘ਤੇ ਸਿੱਧਾ ਹਮਲਾ ਬੋਲਦਿਆਂ ਕਿਹਾ ਕਿ ਉਹ ਕਿਸੇ ਵੀ ਅਫਸਰ ਤੋਂ ਨਹੀਂ ਡਰਦੇ ਨਾ ਹੀ ਡਰਨਗੇ, ਬੇਸ਼ੱਕ ਉਹ ਚੀਫ਼ ਸਕੱਤਰ ਸੁਰੇਸ਼ ਕੁਮਾਰ ਹੀ ਕਿਓਂ ਨਾ ਹੋਵੇ।ਸਿੱਧੂ ਦਾ ਵੀ ਵਿਭਾਗ ਬਦਲਣ ‘ਤੇ ਸੋਨੀ ਨੇ ਕਿਹਾ ਕਿ ਉਹ ਉਨ੍ਹਾਂ ਦੇ ਵੱਡੇ ਭਰਾ ਹਨ, ਇਸ ਲਈ ਉਹ ਉਨ੍ਹਾਂ ਬਾਰੇ ਕੁਝ ਨਹੀਂ ਕਹਿਣਗੇ। ਹਾਲਾਂਕਿ, ਉਨ੍ਹਾਂ ਵੀ ਸਿੱਧੂ ਵਾਂਗ ਆਪਣੇ ਵਿਭਾਗ ਦਾ ਪ੍ਰਦਰਸ਼ਨ ਸਰਵੋਤਮ ਦੱਸਿਆ, ਪਰ ਉਨ੍ਹਾਂ ਵਾਂਗ ਸਟੀਕ ਅੰਕੜੇ ਨਹੀਂ ਪੇਸ਼ ਕਰ ਸਕੇ।


