- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੱਧੂ ਦੇ ਕਰਤਾਰਪੁਰ ਸਾਹਿਬ ਦੇ ਲਾਂਘੇ ਵਾਲੇ ਬਿਆਨ ਤੋਂ ‘ਮੁੱਕਰਿਆ’ ਪਾਕਿਸਤਾਨ
ਇਸਲਾਮਾਬਾਦ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ‘ਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਸਬੰਧੀ ਬੀਤੇ ਕਈ ਦਿਨਾਂ ਤੋਂ ਜਾਰੀ ਚਰਚਿਆਂ ‘ਤੇ ਸ਼ਨੀਵਾਰ ਉਸ ਸਮੇਂ ਇਕ ਤਰ੍ਹਾਂ ਨਾਲ ਰੋਕ ਲੱਗ ਗਈ ਜਦੋਂ ਪਾਕਿਸਤਾਨ ਨੇ ਕਹਿ ਦਿੱਤਾ ਕਿ ਨਵਜੋਤ ਸਿੰਘ ਸਿੱਧੂ ਦੀ ਫੌਜ ਮੁਖੀ ਕਮਰ ਜਾਵੇਦ ਬਾਜਵਾ ਨਾਲ ਹੋਈ ਮੁਲਾਕਾਤ ਦੇ ਆਧਾਰ ‘ਤੇ ਤੁਰੰਤ ਇਸ ਸਬੰਧੀ ਫੈਸਲਾ ਨਹੀਂ ਹੋ ਸਕਦਾ। ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਰੋਹ ਤੋਂ ਪਰਤਣ ਪਿੱਛੋਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਭਾਰਤ-ਪਾਕਿ ਸਰਹੱਦ ਤੋਂ ਮੁਸ਼ਕਲ ਨਾਲ ਢਾਈ ਕਿਲੋਮੀਟਰ ਦੂਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਨੂੰ ਲੈ ਕੇ ਉਨ੍ਹਾਂ ਦੀ ਪਾਕਿਸਤਾਨ ਦੇ ਫੌਜ ਮੁਖੀ ਨਾਲ ਗੱਲਬਾਤ ਹੋਈ ਹੈ ਪਰ ਹੁਣ ਸ਼ਨੀਵਾਰ ਪਾਕਿਸਤਾਨ ਨੇ ‘ਮੁਕਰਦਿਆਂ’ ਸਪੱਸ਼ਟੀਕਰਨ ਜਾਰੀ ਕਰ ਕੇ ਕਿਹਾ ਕਿ ‘ਇਕ ਘਟਨਾ’ ਨਾਲ ਇਸ ਸਬੰਧੀ ਫੈਸਲਾ ਨਹੀਂ ਹੋ ਸਕਦਾ। ਇਸ ਦੀ ਲੰਬੀ ਪ੍ਰਕਿਰਿਆ ਹੈ। ਦੋਵਾਂ ਦੇਸ਼ਾਂ ਦਰਮਿਆਨ ਗੱਲਬਾਤ ਤੋਂ ਬਾਅਦ ਹੀ ਕੋਈ ਫੈਸਲਾ ਹੋ ਸਕਦਾ ਹੈ।


