- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀ.ਬੀ.ਐਸ.ਈ. ਦੇ ਡਿਪਟੀ ਸਕੱਤਰ ਸ੍ਰੀ ਵਿਜੈ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ – ਸੀ.ਬੀ.ਐਸ.ਈ. ਦੇ ਡਿਪਟੀ ਸਕੱਤਰ ਸ੍ਰੀ ਵਿਜੈ ਯਾਦਵ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਗੁਰਬਾਣੀ ਕੀਰਤਨ ਸਰਵਣ ਕਰਨ ਵਿਚ ਵੀ ਕੁਝ ਸਮਾਂ ਬਤੀਤ ਕੀਤਾ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਸਾਂਝੇ ਤੌਰ ’ਤੇ ਸਨਮਾਨਤ ਕੀਤਾ। ਸ੍ਰੀ ਵਿਜੈ ਯਾਦਵ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਬੰਧੀ ਆਪਣੀਆਂ ਭਾਵਨਾਵਾਂ ਵਿਅਕਤ ਕਰਦਿਆਂ ਯਾਤਰੂ ਕਿਤਾਬ ਵਿਚ ਲਿਖਿਆ ਕਿ ਉਨ੍ਹਾਂ ਨੂੰ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋ ਕੇ ਮਾਣਮੱਤਾ ਮਹਿਸੂਸ ਹੋਇਆ ਹੈ। ਇਹ ਅਸਥਾਨ ਸ਼ਾਂਤੀ ਤੇ ਸ਼ਰਧਾ ਦੀ ਸਿਖਰ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦੇਵ ਸਿੰਘ ਭੌਰ, ਸਾਬਕਾ ਸਕੱਤਰ ਸ. ਸਤਬੀਰ ਸਿੰਘ ਧਾਮੀ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਇੰਚਾਰਜ ਸ. ਅਜ਼ਾਦਦੀਪ ਸਿੰਘ, ਸ. ਅੰਮ੍ਰਿਤਪਾਲ ਸਿੰਘ, ਸ. ਸਰਬਜੀਤ ਸਿੰਘ ਤੇ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਆਦਿ ਮੌਜੂਦ ਸਨ।


