- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੀਤਾ ਰਾਮ ਯੇਚੁਰੀ ਨੇ ਕਸ਼ਮੀਰੀਆਂ ਲਈ ਚੁੱਕੀ ਅਵਾਜ਼
ਚੰਡੀਗੜ੍ਹ – ਸੀਪੀਐਮ ਲੀਡਰ ਸੀਤਾ ਰਾਮ ਯੇਚੁਰੀ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਸ਼ਮੀਰ ਵਿੱਚ ਨਜ਼ਰਬੰਦ ਕੀਤੇ ਲੀਡਰਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਇੰਟਰਨੈੱਟ ਨਾ ਚੱਲਣ ਨਾਲ ਲੋਕਾਂ ਦਾ ਰੁਜ਼ਗਾਰ ਰੁਕਿਆ ਹੋਇਆ ਹੈ। ਕਸ਼ਮੀਰ ਵਿੱਚ ਸੈਰ ਸਪਾਟਾ ਬਿਲਕੁਲ ਠੱਪ ਹੋਇਆ ਪਿਆ ਹੈ। ਕਸ਼ਮੀਰ ਦੇ ਲੋਕ ਟੂਰਿਜ਼ਮ ਤੋਂ ਹੀ ਆਪਣੀ ਰੋਜ਼ੀ-ਰੋਟੀ ਚਲਾਉਂਦੇ ਸੀ। ਹੁਣ ਇਹ ਸਭ ਕੁਝ ਠੱਪ ਹੋਣ ਕਰਕੇ ਘਾਟੀ ਵਿੱਚ 10 ਹਜ਼ਾਰ ਕਰੋੜ ਦਾ ਨੁਕਸਾਨ ਹੋਇਆ ਹੈ। ਯੇਚੁਰੀ ਨੇ ਦੱਸਿਆ ਕਿ ਘਾਟੀ ਵਿੱਚ ਕਾਰੋਬਾਰੀਆਂ ਦਾ 12 ਹਜ਼ਾਰ ਕਰੋੜ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਹੈ। 100 ਦਿਨ ਤੋਂ ਜ਼ਿਆਦਾ ਹੋ ਗਏ ਪਰ ਇੱਥੇ ਕੁਝ ਵੀ ਆਮ ਗਤੀਵਿਧੀ ਨਹੀਂ ਹੋ ਰਹੀ। ਹਾਲੇ ਵੀ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਨਜ਼ਰਬੰਦ ਕੀਤਾ ਹੋਇਆ ਹੈ। ਸਕੂਲ-ਕਾਲਜ ਤੇ ਦੁਕਾਨਾਂ ਬੰਦ ਪਈਆਂ ਹਨ। ਜਨਤਕ ਟਰਾਂਸਪੋਰਟ ਵੀ ਬੰਦ ਹੈ। ਇੰਟਰਨੈਟ ਤੇ ਐਸਐਮਐਸ ਸੇਵਾਵਾਂ ਵੀ ਬੰਦ ਹਨ।


